ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਲਤਾਰ ਸੰਧਵਾਂ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

08:30 AM Jul 13, 2023 IST
ਫਰੀਦਕੋਟ ਜੇਲ੍ਹ ਵਿੱਚ ਦੌਰੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 12 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦਾ ਦੌਰਾ ਕੀਤਾ ਅਤੇ ਇੱਥੇ ਨਜ਼ਰਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜੀਂਦੇ ਪ੍ਰਬੰਧਾਂ ਲਈ ਜੇਲ੍ਹ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਇਸ ਮੌਕੇ ਇੱਕ ਸਮਾਗਮ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਦਰਮਿਆਨ ਵੱਖ-ਵੱਖ ਖੇਡ ਅਤੇ ਗਾਇਨ ਮੁਕਾਬਲੇ ਵੀ ਕਰਵਾਏ ਗਏ। ਸਪੀਕਰ ਕੁਲਤਾਰ ਸੰਧਵਾਂ ਨੇ ਕੈਦੀਆਂ ਦਰਮਿਆਨ ਰੱਸਾ-ਕਸ਼ੀ ਦੇ ਮੁਕਾਬਲੇ ਦੇਖੇ ਅਤੇ ਜੇਤੂ ਟੀਮ ਨੂੰ 5100/- ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਸਮੇਂ ਤੇ ਅਜਿਹੇ ਪ੍ਰੋਗਰਾਮ ਕਰਨੇ ਚਾਹੀਦੇ ਹਨ। ਜੇਲ੍ਹ ਦੌਰੇ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੈਦੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇੱਥੇ ਮੌਜ਼ੂਦ ਘਾਟਾਂ ਨੂੰ ਤੁਰੰਤ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸਪੀਕਰ ਸੰਧਵਾਂ ਨੇ ਜੇਲ੍ਹ ਵਿੱਚ ਇੱਕ ਲਾਇਬ੍ਰੇਰੀ ਬਣਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਜੇਲ੍ਹ ਵਿੱਚ ਮਿਲੀ ਸਜਾ ਤੋਂ ਕੁਝ ਸਿੱਖਣ ਅਤੇ ਪ੍ਰਣ ਕਰਨ ਕਿ ਉਹ ਸਜ਼ਾ ਪੂਰੀ ਹੋਣ ਉਪਰੰਤ ਬਾਹਰ ਜਾ ਕੇ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਡਿਪਟੀ ਸੁਪਰਡੈਂਟ ਜੇਲ੍ਹ ਅਰਪਨਜੋਤ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਆਦਿ ਵੀ ਹਾਜ਼ਰ ਸਨ।

Advertisement

Advertisement
Tags :
ਸੰਧਵਾਂਕੁਲਤਾਰਕੇਂਦਰੀਜੇਲ੍ਹਦੌਰਾਵੱਲੋਂ
Advertisement