For the best experience, open
https://m.punjabitribuneonline.com
on your mobile browser.
Advertisement

ਕੁਲਵੰਤ ਕੌਰ ਮਾਮਲਾ: ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਿਪੋਰਟ ਮੁੜ ਤਲਬ

08:05 AM May 09, 2024 IST
ਕੁਲਵੰਤ ਕੌਰ ਮਾਮਲਾ  ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਿਪੋਰਟ ਮੁੜ ਤਲਬ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 8 ਮਈ
ਕੁਲਵੰਤ ਕੌਰ ਰਸੂਲਪੁਰ ’ਤੇ ਕਥਿਤ ਪੁਲੀਸ ਤਸ਼ੱਦਦ ਅਤੇ ਉਸ ਤੋਂ ਬਾਅਦ ਹੋਈ ਮੌਤ ਦੇ ਮਾਮਲੇ ’ਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਿੱਲੀ ਨੇ ਇਕ ਵਾਰ ਫੇਰ ਰਿਪੋਰਟ ਤਲਬ ਕੀਤੀ ਹੈ। ਅਨੁਸੂਚਿਤ ਜਾਤੀ ਪਰਿਵਾਰਾਂ ’ਤੇ ਪੁਲੀਸ ਅਤਿਆਚਾਰ ਦੇ ਮਾਮਲੇ ’ਚ ਹੁਣ ਤਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੱਤ ਦਿਨਾਂ ’ਚ ਮੰਗੀ ਹੈ। ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਸਮੇਤ ਹੋਰਨਾਂ ਆਗੂਆਂ ਨੇ ਅੱਜ ਇਥੇ ਥਾਣਾ ਸਿਟੀ ਮੂਹਰੇ ਚੱਲਦੇ ਧਰਨੇ ’ਚ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 28 ਅਗਸਤ 2023 ਨੂੰ ਜਾਰੀ ਹੁਕਮਾਂ ’ਚ ਕੌਮੀ ਕਮਿਸ਼ਨ ਦੇ ਉੱਪ ਚੇਅਰਮੈਨ ਵਲੋਂ ਡੀਜੀਪੀ ਪੰਜਾਬ ਨੂੰ ਕਮਿਸ਼ਨ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×