ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਕੰਗਨਾ ਮਾਮਲੇ ’ਤੇ ਕੁਲਵਿੰਦਰ ਕੌਰ ਨੂੰ ਕੋਈ ਪਛਤਾਵਾ ਨਹੀਂ’

07:43 AM Jun 12, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਜੂਨ
ਸੀਆਈਐੱਸਐਫ ਕਾਂਸਟੇਬਲ ਕੁਲਵਿੰਦਰ ਕੌਰ ਦੇ ਵੱਡੇ ਭਰਾ ਸ਼ੇਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਕਿਸੇ ਤਰ੍ਹਾਂ ਦਾ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਭੈਣ ਕੁਲਵਿੰਦਰ ਕੌਰ ਨੂੰ ਮਿਲ ਕੇ ਆਇਆ ਹੈ ਤੇ ਉਸ ਨੇ ਸਪਸ਼ਟ ਕੀਤਾ ਹੈ ਕਿ ਉਸ ਨੂੰ ਇਸ ਘਟਨਾ ’ਤੇ ਕੋਈ ਪਛਤਾਵਾ ਨਹੀਂ ਹੈ। ਸ਼ੇਰ ਸਿੰਘ ਨੇ ਕਿਹਾ ਕਿ ਇਸ ਘਟਨਾ ਬਾਰੇ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਸ ਨੇ ਆਪਣੀ ਭੈਣ ਨੂੰ ਪੁੱਛਿਆ ਸੀ ਕਿ ਇਹ ਘਟਨਾ ਕਿਵੇਂ ਵਾਪਰੀ। ਉਸ ਦੀ ਭੈਣ ਨੇ ਦੱਸਿਆ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੀਬੀਆਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਸਨ। ਜਦੋਂ ਉਸ ਨੇ ਕੰਗਨਾ ਨੂੰ ਦੇਖਿਆ ਤਾਂ ਉਹ ਆਪਣੀਆਂ ਭਾਵਨਾਵਾਂ ’ਤੇ ਕੰਟਰੋਲ ਨਾ ਕਰ ਸਕੀ ਤੇ ਉਸ ਦੇ ਥੱਪੜ ਵੱਜ ਗਿਆ।

Advertisement

Advertisement
Advertisement