ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੰਭੜਾ ਕਤਲ ਕਾਂਡ: ਮੁਹਾਲੀ ਪੁਲੀਸ ਨੇ ਆਵਾਜਾਈ ਲਈ ਕੀਤੇ ਬਦਲਵੇਂ ਪ੍ਰਬੰਧ

08:22 AM Nov 16, 2024 IST
ਰਾਹਗੀਰਾਂ ਦੀ ਸਹੂਲਤ ਲਈ ਲਾਏ ਨਾਕਿਆਂ ’ਤੇ ਤਾਇਨਾਤ ਪੁਲੀਸ ਕਰਮਚਾਰੀ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਨਵੰਬਰ
ਪਿੰਡ ਕੁੰਭੜਾ ਦੇ ਨੌਜਵਾਨ ਦਮਨਪ੍ਰੀਤ ਸਿੰਘ (17) ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਪ੍ਰਾਪਤੀ ਲਈ ਦਮਨਪ੍ਰੀਤ ਲਾਸ਼ ਸੜਕ ’ਤੇ ਰੱਖ ਕੇ ਮੁਹਾਲੀ ਏਅਰਪੋਰਟ ਸੜਕ ’ਤੇ ਲਾਇਆ ਧਰਨਾ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਗੁਰਪੁਰਬ ਮੌਕੇ ਜਿੱਥੇ ਇਲਾਕੇ ਦੀ ਸੰਗਤ ਗੁਰੂ-ਘਰਾਂ ਵਿੱਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦਾ ਭਲਾ ਮੰਗ ਰਹੀ ਸੀ, ਉੱਥੇ ਦੂਜੇ ਪਾਸੇ ਪੀੜਤ ਸੜਕ ’ਤੇ ਚੱਕਾ ਜਾਮ ਕਰ ਕੇ ਇਨਸਾਫ਼ ਦੀ ਅਪੀਲ ਕਰਦੇ ਹੋਏ ਸਰਕਾਰ ਅਤੇ ਕਾਨੂੰਨ ਵਿਵਸਥਾ ਨੂੰ ਕੋਸ ਰਹੇ ਸਨ।
ਉਧਰ, ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਐੱਸਐੱਸਪੀ ਦੀਪਕ ਪਾਰਿਕ ਅਤੇ ਐੱਸਡੀਐੱਮ ਦਮਨਦੀਪ ਕੌਰ ਵੀ ਪੀੜਤਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦਾ ਭਰੋਸਾ ਦਿੰਦੇ ਹੋਏ ਧਰਨਾ ਚੁੱਕਣ ਅਤੇ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕਰਨ ਦੀ ਅਪੀਲ ਕੀਤੀ ਪਰ ਪੀੜਤ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ’ਤੇ ਅੜੇ ਰਹੇ ਅਤੇ ਦੇਰ ਸ਼ਾਮ ਵੀ ਧਰਨਾ ਜਾਰੀ ਸੀ।
ਸੜਕ ’ਤੇ ਆਵਾਜਾਈ ਠੱਪ ਹੋਣ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੁੰਭੜਾ ਤੋਂ ਸੈਕਟਰ-78 ਤੇ ਸੈਕਟਰ-79 ਸੜਕ, ਰਾਏਪੁਰ ਤੋਂ ਸਿੱਧਾ ਮੁਹਾਲੀ ਆਉਣ ਵਾਲੀ ਸੜਕ, ਸੋਹਾਣਾ ਤੋਂ ਏਅਰਪੋਰਟ ਅਤੇ ਏਅਰਪੋਰਟ ਤੋਂ ਬਲੌਂਗੀ ਜਾਣ ਵਾਲੀ 200 ਫੁੱਟ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ। ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਦੀ ਸਹੂਲਤ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਧਰਨੇ ਵਾਲੀ ਥਾਂ ਤੋਂ ਪਿੱਛੇ ਹਟ ਕੇ ਸੜਕਾਂ ਉੱਤੇ ਪੁਲੀਸ ਦੇ ਵਾਹਨ ਖੜ੍ਹੇ ਕੀਤੇ ਗਏ ਹਨ ਅਤੇ ਇਨ੍ਹਾਂ ਥਾਵਾਂ ’ਤੇ ਪੁਲੀਸ ਕਰਮਚਾਰੀ ਤਾਇਨਾਤ ਕਰ ਕੇ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਦੂਜੇ ਰਸਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਮੰਜ਼ਿਲ ’ਤੇ ਪਹੁੰਚ ਸਕਣ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਪੁਲੀਸ ਦੇ ਹੱਥ ਖਾਲੀ ਹਨ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰਹੇਗਾ ਅਤੇ ਜੇ ਮੁਲਜ਼ਮ ਫੜੇ ਨਹੀਂ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement