ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੰਭੜਾ ਕਤਲ-ਕਾਂਡ: ਦੂਜੇ ਨਾਬਾਲਗ ਦਿਲਪ੍ਰੀਤ ਨੇ ਦਮ ਤੋੜਿਆ

07:50 AM Nov 22, 2024 IST
ਮ੍ਰਿਤਕ ਦਿਲਪ੍ਰੀਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 21 ਨਵੰਬਰ
ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਪਿਛਲੇ ਦਿਨੀਂ ਪਰਵਾਸੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਿੱਚ ਜ਼ਖ਼ਮੀ ਹੋਏ ਦਿਲਪ੍ਰੀਤ ਸਿੰਘ (16) ਨੇ ਵੀ ਅੱਜ ਸ਼ਾਮ ਪੀਜੀਆਈ ਵਿੱਚ ਦਮ ਤੋੜ ਦਿੱਤਾ, ਜਦੋਂਕਿ ਉਸ ਦੇ ਦੋਸਤ ਦਮਨਪ੍ਰੀਤ ਸਿੰਘ (17) ਦੀ ਘਟਨਾ ਵਾਲੇ ਦਿਨ 13 ਨਵੰਬਰ ਨੂੰ ਹੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਪਰ ਦੋ ਹਾਲੇ ਫ਼ਰਾਰ ਹਨ। ਸਾਰੇ ਹਮਲਾਵਰ ਕੁੰਭੜਾ ਦੇ ਪੀਜੀ ਵਿੱਚ ਰਹਿੰਦੇ ਸਨ। ਅੱਜ ਜਿਵੇਂ ਹੀ ਦਿਲਪ੍ਰੀਤ ਸਿੰਘ ਦੀ ਮੌਤ ਦਾ ਪਤਾ ਲੱਗਿਆ ਤਾਂ ਪਿੰਡ ਕੁੰਭੜਾ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ। ਕੁੰਭੜਾ ਦੇ ਐਂਟਰੀ ਪੁਆਇੰਟਾਂ ਅਤੇ ਮੁਹੱਲੇ ਵਿੱਚ ਪੁਲੀਸ ਕਰਮਚਾਰੀ ਤਾਇਨਾਤ ਸਨ।
14 ਨਵੰਬਰ ਨੂੰ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਮਨਪ੍ਰੀਤ ਦੀ ਲਾਸ਼ ਏਅਰਪੋਰਟ ਸੜਕ ’ਤੇ ਰੱਖ ਕੇ ਤਿੰਨ ਦਿਨ ਆਵਾਜਾਈ ਜਾਮ ਰੱਖੀ ਸੀ। ਪੰਜ ਮੁਲਜ਼ਮ ਫੜੇ ਜਾਣ ਤੋਂ ਬਾਅਦ ਧਰਨਾ ਚੁੱਕਿਆ ਗਿਆ ਸੀ। ਡੀਐੱਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੁੰਭੜਾ ਵਿੱਚ ਚੌਕਸੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸ਼ੁੱਕਰਵਾਰ ਨੂੰ ਪੀਜੀਆਈ ਵਿੱਚ ਹੀ ਲਾਸ਼ ਦਾ ਪੋਸਟਮਾਰਟਮ ਹੋਵੇਗਾ। ਉਪਰੰਤ ਪਰਿਵਾਰ ਵੱਲੋਂ ਸਸਕਾਰ ਕੀਤਾ ਜਾਵੇਗਾ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸਰਕਾਰ ਤੋਂ ਮ੍ਰਿਤਕਾਂ ਦੇ ਵਾਰਸਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਪੀੜਤ ਪਰਿਵਾਰਾਂ ਦੇ 1-1 ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

Advertisement

Advertisement