ਆਪਣਾ ਹਲਕਾ ਛੱਡ ਕੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਕਰ ਰਹੇ ਨੇ ਕੁੰਦਰਾ
09:06 AM May 12, 2024 IST
Advertisement
ਪੱਤਰ ਪ੍ਰੇਰਕ
ਮਾਛੀਵਾੜਾ, 11 ਮਈ
ਨਗਰ ਕੌਂਸਲ ਤੇ ਮਾਛੀਵਾੜਾ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ ਆਪਣੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰ ਦੀ ਬਜਾਇ ਚੰਡੀਗੜ੍ਹ ਵਿੱਚ ਆਪਣੇ ਪੁਰਾਣੇ ਸਾਥੀ ਮਨੀਸ਼ ਤਿਵਾੜੀ ਦੇ ਹੱਕ ਵਿਚ ਚੋਣ ਪ੍ਰਚਾਰ ’ਚ ਜੁਟੇ ਦਿਖਾਈ ਦੇ ਰਹੇ ਹਨ। ਅੱਜ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਜਸਦੇਵ ਸਿੰਘ ਟਾਂਡਾ ਅਤੇ ਹੋਰ ਕਾਂਗਰਸੀ ਵਰਕਰ ਚੰਡੀਗੜ੍ਹ ਵਿੱਚ ਮਨੀਸ਼ ਤਿਵਾੜੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਸਾਬਕਾ ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਉਹ ਕਾਂਗਰਸੀ ਹਨ ਅਤੇ ਭਵਿੱਖ ਵਿਚ ਵੀ ਕਾਂਗਰਸ ਨਾਲ ਜੁੜੇ ਰਹਿਣਗੇ ਪਰ ਅਫ਼ਸੋਸ ਦੀ ਗੱਲ ਹੈ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਨੇ ਇਲਾਕੇ ਦੇ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ।
Advertisement
Advertisement