ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੰਵਰ ਵਿਜੈਪ੍ਰਤਾਪ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ

08:35 AM Aug 05, 2024 IST
ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਸੌਂਪਦੇ ਹੋਏ ਵਿਧਾਇਕ ਕੁੰਵਰ ਵਿਜੈਪ੍ਰਤਾਪ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਗਸਤ
‘ਆਪ’ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲੋਂ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ, ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ ਸਣੇ ਹੋਰ ਮੁੱਦਿਆਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਵਿਧਾਇਕ ਨੇ ਨਿੱਜੀ ਤੌਰ ’ਤੇ ਸਪੀਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਆਪਣੀ ਮੰਗ ਰੱਖੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਇਨ੍ਹਾਂ ਮੁੱਦਿਆਂ ਨੂੰ ਉਠਾਉਣ ਲਈ ਘੱਟੋ-ਘੱਟ 40 ਮਿੰਟ ਦਾ ਸਮਾਂ ਦੇਣ ਦੀ ਵੀ ਅਪੀਲ ਕੀਤੀ ਹੈ। ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ’ਤੇ ਸਤੰਬਰ 2018 ’ਚ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2015 ’ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੇ ਬੇਅਦਬੀ ਕਾਂਡ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ। ਖੇਤੀ ਸੰਕਟ ਬਾਰੇ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ, ਫ਼ਸਲੀ ਵਿਭਿੰਨਤਾ, ਕਰਜ਼ੇ ਦੇ ਬੋਝ ਨੂੰ ਘੱਟ ਕਰਨ, ਖਰਾਬ ਮੌਸਮ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ’ਤੇ ਚਰਚਾ ਕਰਨ ’ਤੇ ਵੀ ਜ਼ੋਰ ਦਿੱਤਾ।

Advertisement

Advertisement
Advertisement