ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਰਾਲੀ ਤੇ ਖਰੜ ਨੂੰ ਜਲਦੀ ਮਿਲੇਗਾ ਕਜੌਲੀ ਤੋਂ ਪੀਣ ਲਈ ਪਾਣੀ: ਅਨਮੋਲ ਗਗਨ ਮਾਨ

06:33 AM May 17, 2024 IST
ਪਿੰਡ ਸਹੌੜਾਂ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਾਲਵਿੰਦਰ ਸਿੰਘ ਕੰਗ।

ਮਿਹਰ ਸਿੰਘ
ਕੁਰਾਲੀ, 16 ਮਈ
ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪਿੰਡ ਸਹੌੜਾਂ ਵਿੱਚ ਇਕ ਚੋਣ ਮੀਟਿੰਗ ਹੋਈ। ਇਸ ਮੌਕੇ ਸ੍ਰੀ ਕੰਗ ਨੇ ਵੋਟਰਾਂ ਤੋਂ ਸੇਵਾ ਦਾ ਮੌਕਾ ਮੰਗਿਆ ਜਦਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੰਮ ਦੇ ਆਧਾਰ ’ਤੇ ਵੋਟਾਂ ਪਾਉਣ ਲਈ ਕਿਹਾ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰਾਂ ਕੁਰਾਲੀ ਅਤੇ ਖਰੜ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਨ ਦੇ ਨਾਮ ’ਤੇ ਲੰਬੇ ਸਮੇਂ ਤੋਂ ਸਿਆਸਤ ਹੁੰਦੀ ਆ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ‘ਆਪ’ ਸਰਕਾਰ ਨੇ ਫੰਡ ਜਾਰੀ ਕਰ ਦਿੱਤਾ ਹੈ ਅਤੇ ਜਲਦੀ ਹੀ ਦੋਵੇਂ ਸ਼ਹਿਰਾਂ ਨੂੰ ਕਜੌਲੀ ਤੋਂ ਪੀਣ ਵਾਲਾ ਪਾਣੀ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਮਿਆਰੀ ਬਣਾਉਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਵਿੱਚ ਜੁਟੀ ਹੋਈ ਹੈ।
ਇਸੇ ਦੌਰਾਨ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿੱਚ ਲੋਕਤੰਤਰ ਦਾ ਗਲ਼ਾ ਘੁੱਟਣ ਵਾਲੇ ਤਾਨਾਸ਼ਾਹਾਂ ਖ਼ਿਲਾਫ਼ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਵੱਡੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਾਂ ਦਾ ਰਾਜ ਸਥਾਪਤ ਕਰਨ ਲਈ ਭਾਜਪਾ ਦਾ ਸਫਾਇਆ ਜ਼ਰੂਰੀ ਹੈ। ਸ੍ਰੀ ਕੰਗ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕੇ ਲਈ ਦਿਨ-ਰਾਤ ਇੱਕ ਕਰਨ ਦਾ ਵਾਅਦਾ ਕਰਦਿਆਂ ਕੰਮ ਦੇ ਆਧਾਰ ’ਤੇ ‘ਆਪ’ ਨੂੰ ਵੋਟਾਂ ਪਾਉਣ ਦੀ ਮੰਗ ਕੀਤੀ। ਇਸ ਮੌਕੇ ਬਹਾਦਰ ਸਿੰਘ ਓਕੇ ਪਰਦੀਪ ਰੂੜਾ, ਚੇਅਰਮੈਨ ਹਰੀਸ਼ ਰਾਣਾ, ਡਾ. ਅਸ਼ਵਨੀ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement