ਕੁਰੂਕਸ਼ੇਤਰ ਯੂਨੀਵਰਸਿਟੀ ਕਾਨਵੋਕੇਸ਼ਨ 18 ਨੂੰ
08:29 AM Feb 01, 2025 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਜਨਵਰੀ
ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ 34ਵਾਂ ਕਾਨਵੋਕੇਸ਼ਨ 18 ਫਰਵਰੀ ਨੂੰ ਹੋਵੇਗਾ। ਯੂਨੀਵਰਸਿਟੀ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਡਾ. ਅੰਕੇਸ਼ਵਰ ਪ੍ਰਕਾਸ਼ ਨੇ ਦੱਸਿਆ ਕਿ ਕਾਨਵੋਕੇਸ਼ਨ ਵਿਚ ਲਗਪਗ ਤਿੰਨ ਹਜ਼ਾਰ ਪੋਸਟ ਗ੍ਰੈਜੂਏਟ ਤੇ ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ 180 ਪੀਐੱਚਡੀ ਹੋਲਡਰਾਂ ਨੂੰ ਪੀਐੱਚਡੀ ਡਿਗਰੀਆਂ ਤੇ ਮੈਰਿਟ ਸਰਟੀਫਿਕੇਟ ਦਿੱਤੇ ਜਾਣਗੇ। ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪ੍ਰੋ. ਮਹਾ ਸਿੰਘ ਪੂਨੀਆ ਨੇ ਦੱਸਿਆ ਕਿ ਅਕਾਦਮਿਕ ਕੌਂਸਲ ਦੀ ਮੀਟਿੰਗ ਵਿਚ ਕੌਂਸਲ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮ ਨਾਥ ਸਚਦੇਵਾ ਨੂੰ 34ਵੇਂ ਕਾਨਵੋਕੇਸ਼ਨ ਵਿਚ ਦੋ ਮਹਾਨ ਸ਼ਖ਼ਸੀਅਤਾਂ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਸੀ।
Advertisement
Advertisement
Advertisement