ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਵੈਤ ਦੁਖਾਂਤ

06:34 AM Jun 14, 2024 IST

ਕੁਵੈਤ ਵਿੱਚ ਵਿਦੇਸ਼ੀ ਕਾਮਿਆਂ ਲਈ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ 49 ਜਣੇ ਮਾਰੇ ਗਏ ਹਨ ਜਿਨ੍ਹਾਂ ’ਚੋਂ ਜ਼ਿਆਦਾਤਰ ਭਾਰਤੀ ਕਾਮੇ ਸਨ। ਇਸ ਤੋਂ ਪਤਾ ਲਗਦਾ ਹੈ ਕਿ ਨਾ ਕੇਵਲ ਖਾੜੀ ਸਗੋਂ ਸਮੁੱਚੇ ਖ਼ਿੱਤੇ ਵਿੱਚ ਇਹ ਕਾਮੇ ਕਿਨ੍ਹਾਂ ਹਾਲਤਾਂ ਵਿੱਚ ਰਹਿ ਰਹੇ ਹਨ। ਕੁਵੈਤ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਫਾਹਦ ਯੂਸਫ਼ ਸਾਊਦ ਅਲ-ਸਬਾਹ ਨੇ ਇਮਾਰਤ ਦਾ ਦੌਰਾ ਕਰ ਕੇ ਇਸ ਘਟਨਾ ਲਈ ਲੋਭੀ ਰੀਅਲ ਅਸਟੇਟ ਮਾਲਕਾਂ ਨੂੰ ਕਸੂਰਵਾਰ ਠਹਿਰਾਇਆ ਅਤੇ ਇਸ ਦੇ ਨਾਲ ਹੀ ਬੇਨੇਮੀਆਂ ਦੀ ਨਿਸ਼ਾਨਦੇਹੀ ਅਤੇ ਜਵਾਬਦੇਹੀ ਤੈਅ ਕਰਨ ਲਈ ਜਾਂਚ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਾਰਤ ਦੀ ਫੌਰੀ ਤਰਜੀਹ ਇਹ ਹੈ ਕਿ ਲਾਸ਼ਾਂ ਦੀ ਸ਼ਨਾਖਤ ਕਰ ਕੇ ਇਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਈਆਂ ਜਾਣ ਤਾਂ ਕਿ ਉਹ ਅੰਤਮ ਸੰਸਕਾਰ ਕਰ ਸਕਣ ਤੇ ਇਸ ਦੇ ਨਾਲ ਹੀ ਪੀੜਤ ਪਰਿਵਾਰਾਂ ਲਈ ਫ਼ੌਰੀ ਰਾਹਤ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਨਵੀਂ ਦਿੱਲੀ ਨੂੰ ਜਾਂਚ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਦੀ ਲੋੜ ਹੈ ਤਾਂ ਕਿ ਇਸ ਦੁਖਾਂਤ ਲਈ ਕਸੂਰਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ।
ਇਸ ਮਾਮਲੇ ਵਿੱਚ ਵਿਦੇਸ਼ੀ ਕਾਮਿਆਂ ਦੀ ਭਰਤੀ ਕਰਨ ਵਾਲੀਆਂ ਕੰਪਨੀਆਂ ਤੇ ਟਰੈਵਲ ਏਜੰਟ ਅਤੇ ਰਿਹਾਇਸ਼ ਦਾ ਪ੍ਰਬੰਧ ਕਰਨ ਵਾਲੇ ਰੀਅਲ ਅਸਟੇਟ ਕਾਰੋਬਾਰੀ ਜਾਂਚ ਦੇ ਘੇਰੇ ਹੇਠ ਆ ਗਏ ਹਨ। ਰਿਪੋਰਟਾਂ ਅਨੁਸਾਰ ਕੁਵੈਤ ਵਿੱਚ ਭਾਰਤੀ ਦੂਤਾਵਾਸ ਨੂੰ ਮਾਰਚ 2021 ਤੋਂ ਦਸੰਬਰ 2023 ਤੱਕ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਵੱਲੋਂ 16 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ’ਚੋਂ ਜ਼ਿਆਦਾਤਰ ਤਨਖਾਹਾਂ ਮਿਲਣ ’ਚ ਦੇਰੀ, ਹੇਠਲੇ ਦਰਜੇ ਦੇ ਰਹਿਣ-ਸਹਿਣ ਅਤੇ ਮਾਲਕਾਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਸਾਹਮਣਾ ਕਰ ਰਹੇ ਹਨ। ਫ਼ਿਕਰਮੰਦ ਕਰਨ ਵਾਲੇ ਅੰਕੜਿਆਂ ਮੁਤਾਬਿਕ, 2022 ਤੇ 2023 ਵਿੱਚ ਕੁਵੈਤ ’ਚ 1400 ਤੋਂ ਵੱਧ ਭਾਰਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਬਹੁਤੇ ਪਰਵਾਸੀ ਕਾਮੇ ਸਨ। ਇਹ ਜਾਣਕਾਰੀ ਇਸੇ ਸਾਲ ਦੇ ਸ਼ੁਰੂ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸੰਸਦ ਵਿੱਚ ਸਾਂਝੀ ਕੀਤੀ ਸੀ। ਇਸ ਤੋਂ ਜਾਪਦਾ ਹੈ ਕਿ ਵਰਕਰਾਂ ਦੀਆਂ ਚਿੰਤਾਵਾਂ ਦੂਰ ਕਰਨ ਵਿੱਚ ਭਾਰਤੀ ਏਜੰਸੀਆਂ ਨੇ ਢਿੱਲ ਵਰਤੀ ਹੈ।
ਵਿਦੇਸ਼ਾਂ ਤੋਂ ਘੱਲੀ ਗਈ ਰਕਮ ਪ੍ਰਾਪਤ ਕਰਨ ਦੇ ਮਾਮਲੇ ਵਿੱਚ ਭਾਰਤ ਦੁਨੀਆ ’ਚ ਮੋਹਰੀ ਹੈ। ਪਿਛਲੇ ਸਾਲ ਹੀ ਪੂਰੀ ਦੁਨੀਆ ਵਿੱਚ ਰਹਿੰਦੇ ਭਾਰਤੀਆਂ ਨੇ ਪਿੱਛੇ ਆਪਣੇ ਪਰਿਵਾਰਾਂ ਨੂੰ ਕਰੀਬ 125 ਅਰਬ ਡਾਲਰ ਭੇਜੇ ਹਨ। ਖਾੜੀ ਸਹਿਯੋਗ ਕੌਂਸਲ ਦੇ ਮੁਲਕਾਂ ਤੋਂ ਭਾਰਤ ਨੂੰ ਸਭ ਤੋਂ ਵੱਧ ਪੈਸੇ ਭੇਜੇ ਜਾਂਦੇ ਹਨ। ਨਵੀਂ ਦਿੱਲੀ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮੁਲਕਾਂ ’ਤੇ ਦਬਾਅ ਬਣਾਏ ਕਿ ਉਹ ਉਨ੍ਹਾਂ ਬੇਈਮਾਨ ਮਾਲਕਾਂ ਖ਼ਿਲਾਫ਼ ਕਾਰਵਾਈ ਕਰਨ ਜੋ ਕਾਮਿਆਂ ਦੀ ਸਲਾਮਤੀ ਨਾਲ ਸਮਝੌਤਾ ਕਰਦੇ ਹਨ।

Advertisement

Advertisement
Advertisement