ਮਜ਼ਦੂਰ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 22 ਦਸੰਬਰ
ਡਾ ਅੰਬੇਡਕਰ ਚੇਤਨਾ ਮੰਚ ਅਤੇ ਮਜ਼ਦੂਰ ਜਥੇਬੰਦੀਆਂ ਨੇ ਲੋਕ ਸਭਾ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ ਭੀਮ ਰਾਓ ਅੰਬੇਡਕਰ ਸਬੰਧੀ ਵਰਤੇ ਅਪਮਾਨਜਨਕ ਸ਼ਬਦਾਂ ਦੇ ਰੋਸ ਵਜੋਂ ਅੱਜ ਇੱਥੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਅਮਿਤ ਸ਼ਾਹ ਦਾ ਪੁਤਲਾ ਫੂਕਿਆ।
ਡਾ ਅੰਬੇਡਕਰ ਪਾਰਕ ਭਵਾਨੀਗੜ੍ਹ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਚੇਤਨਾ ਮੰਚ ਦੇ ਸਰਪ੍ਰਸਤ ਚਰਨ ਸਿੰਘ ਚੋਪੜਾ, ਬਲਕਾਰ ਸਿੰਘ ਪ੍ਰਧਾਨ, ਜਨਰਲ ਸਕੱਤਰ ਗੁਰਤੇਜ ਕਾਦਰਾਬਾਦ, ਜਸਵਿੰਦਰ ਚੋਪੜਾ, ਰਾਮਪਾਲ ਸਿੰਘ, ਗੁਰਮੀਤ ਸਿੰਘ ਕਾਲਾਝਾੜ, ਮੁਲਾਜ਼ਮ ਆਗੂ ਸੁਖਦੇਵ ਸਿੰਘ, ਕੇਵਲ ਸਿੰਘ ਸਿੱਧੂ, ਸਤਨਾਮ ਸਿੰਘ ਸੰਧੂ, ਯੂਥ ਕਲੱਬ ਦੇ ਆਗੂ ਬਿੰਦਰ ਸਿੰਘ ਅਤੇ ਬਸਪਾ ਪ੍ਰਧਾਨ ਹੰਸਰਾਜ ਨਫਰੀਆ ਨੇ ਕਿਹਾ ਕਿ
ਦੇਸ਼ ਦੇ ਸੰਵਿਧਾਨ ਨੂੰ ਲਿਖਣ ਵਾਲੇ ਡਾ ਭੀਮ ਰਾਓ ਅੰਬੇਡਕਰ ਖਿਲਾਫ ਅਮਿਤ ਸ਼ਾਹ ਦਾ ਬਿਆਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇਸ਼ ਵਿੱਚ ਨਫ਼ਰਤੀ ਮਾਹੌਲ ਬਣਾ ਕੇ ਲੋਕਾਂ ਦਾ ਅਸਲੀ ਮੁੱਦਿਆਂ ਤੋਂ ਧਿਆਨ ਹਟਾ ਰਹੇ ਹਨ।