ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੀਯੂ ਪੰਜਾਬ ਦੀ ਅਗਵਾਈ ਹੇਠ ਮਜ਼ਦੂਰ ਰੈਲੀ

08:07 AM Jun 13, 2024 IST
ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੂਨ
ਸੀਟੀਯੂ ਪੰਜਾਬ ਦੇ ਬੈਨਰ ਹੇਠ ਲਾਲ ਝੰਡਾ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਨੇ ਮਜ਼ਦੂਰ ਜਮਾਤ ਦੇ ਹੱਕਾਂ ਦੀ ਲੜਾਈ ਲੜਦਿਆਂ ਫੋਕਲ ਪੁਆਇੰਟ ਵਿਖੇ ਮਜ਼ਦੂਰ ਰੈਲੀ ਕੀਤੀ। ਸੀਟੀਯੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾ. ਜਗਦੀਸ਼ ਚੰਦ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਮਜ਼ਦੂਰ ਜਮਾਤ ਨੇ ਆਪਣੇ ਹੱਕਾਂ ਦੀ ਲੜਾਈ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ, ਦੇਸ਼ ਵਿੱਚ ਤਾਨਾਸ਼ਾਹੀ ਰਾਜ ਲਿਆਉਣ ਅਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਵਾਲਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਨਾਲ ਫਤਵਾ ਦਿੰਦੇ ਹੋਏ 400 ਪਾਰ ਤਾਂ ਕੀ ਉਨ੍ਹਾਂ ਨੂੰ 240 ਤੇ ਹੀ ਸਮੇਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਉਸ ਨੂੰ ਵੀ 13-0 ਦੀ ਜਗ੍ਹਾ ਸਿਰਫ 0-3 ਤੇ ਹੀ ਸਬਰ ਦਾ ਘੁੱਟ ਭਰਨਾ ਪਿਆ ਹੈ।
ਕਾ. ਜਗਦੀਸ਼ ਚੰਦ ਅਤੇ ਦੇਵ ਰਾਜ ਵਰਮਾ ਨੇ ਮੰਗ ਕੀਤੀ ਕਿ ਮਜ਼ਦੂਰ ਜਮਾਤ ਦੀ ਤਨਖਾਹ 26 ਹਜ਼ਾਰ ਰੁਪਏ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਨਿੱਜੀਕਰਨ ’ਤੇ ਰੋਕ ਲਗਾਈ ਜਾਵੇ, ਕੇਂਦਰ ਸਰਕਾਰ ਵੱਲੋਂ ਮਜ਼ਦੂਰ ਮਾਰੂ ਲਾਗੂ ਕੀਤੇ ਚਾਰ ਕੋਡ ਬਿੱਲ ਖਤਮ ਕਰਕੇ ਪੁਰਾਣੇ 44 ਕਾਨੂੰਨ ਹੀ ਲਾਗੂ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਦੀ ਦਿਹਾੜੀ 12 ਘੰਟੇ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ।
ਉਨ੍ਹਾਂ ਮੰਗ ਕੀਤੀ ਕਿ 1 ਮਾਰਚ ਅਤੇ 1 ਸਤੰਬਰ ਵਾਲੀ ਮਹਿਗਾਈ ਭੱਤੇ ਦੀ ਕਿਸ਼ਤ ਜੇਕਰ ਜਲਦੀ ਜਾਰੀ ਨਾ ਕੀਤੀ ਗਈ ਤਾਂ ਮਜ਼ਦੂਰ ਜਮਾਤ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਕਾ. ਪਰਮਜੀਤ ਸਿੰਘ, ਬਲਰਾਮ ਸਿੰਘ, ਦੇਵ ਰਾਜ ਵਰਮਾ, ਅਬਦੇਸ਼ ਪਾਂਡੇ, ਰਾਮ ਧਨੀ, ਤਹਿਸੀਲਦਾਰ ਸਿੰਘ, ਸ਼ੁਦੇਸ਼ਵਰ ਤਿਵਾੜੀ, ਅਜੀਤ ਕੁਮਾਰ, ਅਮਰਦੀਪ, ਹਰਜੀਤ ਸਿੰਘ, ਸੁਨੀਲ ਗਿਰੀ, ਫੂਲ ਬਦਨ, ਮੁਕੇਸ਼ ਕੁਮਾਰ ਅਤੇ ਜ਼ੋਰਾ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement