ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਕਾਰਜਾਂ ਲਈ ਪੈਸੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਬਲਕਾਰ ਸਿੰਘ

09:58 AM Sep 26, 2023 IST
featuredImage featuredImage
ਫਗਵਾੜਾ ਨਗਰ ਸੁਧਾਰ ਟਰੱਸਟ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਕਸ਼ਮੀਰ ਸਿੰਘ ਮੱਲ੍ਹੀ ਨਾਲ ਮੰਤਰੀ ਬਲਕਾਰ ਸਿੰਘ ਤੇ ਹੋਰ।

ਜਸਬੀਰ ਸਿੰਘ ਚਾਨਾ
ਫਗਵਾੜਾ, 25 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਰੁਕੇ ਹੋਏ ਕੰਮ ਤੇਜ਼ੀ ਨਾਲ ਕਰਵਾਏ ਜਾਣਗੇ।
ਅੱਜ ਇਥੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਨਗਰ ਸੁਧਾਰ ਟਰੱਸਟ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਵਧਾਈ ਦਿੱਤੀ ਤੇ ਕਿਹਾ ਕਿ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰੋ ਤੇ ਸਰਕਾਰ ਵਲੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਰੁਕੇ ਕੰਮ ਦੀ ਸੂਚੀ ਸਰਕਾਰ ਨੂੰ ਭੇਜਣ ਲਈ ਕਿਹਾ। ਉਨ੍ਹਾਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਹਨ, ਉਹ ਪੂਰੇ ਕੀਤੇ ਜਾਣਗੇ ਤੇ ਹਰ ਰੋਜ਼ ਸਰਕਾਰ ਦੇ ਧਿਆਨ ’ਚ ਜਿਹੜੀ ਗੱਲ ਆ ਰਹੀ ਹੈ ਉਸਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਨੂੰ ਤਰਸ ਰਹੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਇਸ ਮੌਕੇ ਮੱਲ੍ਹੀ ਨੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਕਰਨਗੇ ਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੋਵੇ ਉਹ ਨਾਲ ਸੰਪਰਕ ਕਰੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਮੱਲ੍ਹੀ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਇੰਪਰਵੂਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਪਰਸਨ ਲਲਿਤਾ ਸਕਲਾਨੀ, ਸੱਜਣ ਸਿੰਘ, ਐਸ.ਸੀ. ਵਿੰਗ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਜਤਿੰਦਰ ਸਿੰਘ ਕੁੰਦੀ, ਹਰਜਿੰਦਰ ਗੋਗਨਾ, ਬਾਰ ਕੌਂਸਲ ਦੇ ਪ੍ਰਧਾਨ ਕਰਨਜੋਤ ਸਿੰਘ ਝਿੱਕਾ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਜਰਨੈਲ ਨੰਗਲ, ਹਰਜਿੰਦਰ ਗੋਗਨਾ ਲੈਕਚਰਾਰ ਸ਼ਾਮਲ ਸਨ।

Advertisement

ਕੈਬਨਿਟ ਮੰਤਰੀ ਵੱਲੋਂ ਸ਼ਾਹਕੋਟ ’ਚ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਸ਼ਾਹਕੋਟ( ਪੱਤਰ ਪ੍ਰੇਰਕ): ਅੱਜ ਇੱਥੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ 1.21 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਜਿਨ੍ਹਾਂ ਵਿੱਚ ਬੱਸ ਅੱਡੇ ’ਤੇ 64 ਲੱਖ ਰੁਪਏ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਸਟੇਸ਼ਨ ਦੇ ਦਫਤਰ ਦੀ ਉਸਾਰੀ ਅਤੇ 57.02 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦਾ ਨਿਰਮਾਣ ਸ਼ਾਮਲ ਹੈ। ਕੈਬਨਿਟ ਮੰਤਰੀ ਨਗਰ ਪੰਚਾਇਤ ਦੇ ਦਫਤਰ ’ਚੋ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਨ ਉਪਰੰਤ ਜਿਉਂ ਹੀ ਉੱਥੋ ਗਏ ਤਾਂ ਦੋ ਧੜਿਆਂ ਵਿੱਚ ਵੰਡੀ ਹੋਈ ‘ਆਪ’ ਦੇ ਪੁਰਾਣੇ ਵਰਕਰਾਂ ਵਿੱਚ ਆਪਸੀ ਟਕਰਾਅ ਪੈਦਾ ਹੋ ਗਿਆ। ਟਕਰਾਅ ਵੱਧ ਕੇ ਹੱਥੋਪਾਈ ਤੱਕ ਪਹੁੰਚ ਗਿਆ।

Advertisement
Advertisement