ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਦੇ ਨਵੇਂ ਸੈਕਟਰਾਂ ਵਿੱਚ ਕੂੜਾ ਪ੍ਰਬੰਧਨ ਦੀ ਘਾਟ

06:31 AM Jun 19, 2024 IST
ਮੁਹਾਲੀ ਦੇ ਫੇਜ਼-ਅੱਠ ਸਥਿਤ ਡੰਪਿੰਗ ਗਰਾਊਂਡ ’ਚ ਬਣਿਆ ਕੂੜੇ ਦਾ ਪਹਾੜ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 18 ਜੂਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਸਨੀਕ ਡੰਪਿੰਗ ਗਰਾਊਂਡ ਦੀ ਸਮੱਸਿਆ ਨਾਲ ਜੂਝ ਰਹੇ ਹਨ। ਨਵੇਂ ਸੈਕਟਰਾਂ ਟੀਡੀਆਈ, ਐਰੋਸਿਟੀ, ਆਈਟੀ ਸਿਟੀ, ਸੈਕਟਰ-90 ਤੇ ਸੈਕਟਰ-91 ਸਮੇਤ ਜੇਐਲਪੀਐੱਲ, ਐੱਮਆਰ ਐੱਮਜੀਐੱਫ਼ ਗਮਾਡਾ ਅਤੇ ਪ੍ਰਾਈਵੇਟ ਬਿਲਡਰਾਂ ਨੇ ਵਿਕਸਿਤ ਕੀਤੇ ਹਨ। ਗਮਾਡਾ ਵੱਲੋਂ ਇਨ੍ਹਾਂ ਨੂੰ ਸੜਕਾਂ ਬਣਾਉਣ, ਸੀਵਰੇਜ ਪਾਉਣ ਸਮੇਤ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਦਿੱਤੀਆਂ ਹਨ ਪਰ ਕਿਸੇ ਵੀ ਥਾਂ ’ਤੇ ਕੂੜਾ ਇਕੱਠਾ ਕਰਨ ਲਈ ਆਰਐੱਮਸੀ ਪੁਆਇੰਟ ਲਈ ਥਾਂ ਨਹੀਂ ਦਿੱਤੀ। ਇਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਇਹ ਸਾਰੇ ਸੈਕਟਰ ਨਗਰ ਨਿਗਮ ਦੀ ਹੱਦ ਤੋਂ ਬਾਹਰ ਹਨ ਪਰ ਇਨ੍ਹਾਂ ਨਵੇਂ ਸੈਕਟਰਾਂ ਅਤੇ ਕਲੋਨੀਆਂ ਦਾ ਸਾਰਾ ਕੂੜਾ ਮੁਹਾਲੀ ਦੇ ਡੰਪਿੰਗ ਗਰਾਊਂਡ ਵਿੱਚ ਸੁੱਟਿਆ ਜਾ ਰਿਹਾ ਹੈ।
ਇਸ ਕਰਕੇ ਮੌਜੂਦਾ ਡੰਪਿੰਗ ਗਰਾਊਂਡ ਵਿੱਚ ਲੱਗੇ ਕੂੜੇ ਦੇ ਢੇਰ ਨਾਲ ਲੱਗਦੀਆਂ ਫੈਕਟਰੀਆਂ ਦੀਆਂ ਇਮਾਰਤਾਂ ਤੋਂ ਵੀ ਉੱਚਾ ਪਹਾੜ ਬਣ ਗਿਆ ਹੈ। ਇੱਥੇ ਗਾਈਡਲਾਈਨਾਂ ਤੋਂ ਵੱਧ ਕੂੜਾ ਇਕੱਠਾ ਹੋ ਰਿਹਾ ਹੈ। ਸ਼ਹਿਰ ਵਾਸੀਆਂ ਨੇ ਨਗਰ ਨਿਗਮ ਖ਼ਿਲਾਫ਼ ਅਦਾਲਤ ਵਿੱਚ ਕੇਸ ਵੀ ਦਾਇਰ ਕੀਤੇ ਹੋਏ ਹਨ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਵੀ ਨਿਗਮ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਨਵੇਂ ਸੈਕਟਰਾਂ ਵਿੱਚ ਵੱਖਰੇ ਆਰਐੱਮਸੀ ਪੁਆਇੰਟ (ਕੂੜੇਦਾਨ) ਅਤੇ ਪ੍ਰੋਸੈਸਿੰਗ ਯੂਨਿਟ ਲਗਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਜੋ ਗਮਾਡਾ ਦੇ ਵੀ ਚੇਅਰਮੈਨ ਹਨ, ਨੂੰ ਪੱਤਰ ਲਿਖਿਆ ਹੈ। ਪੱਤਰ ਦਾ ਉਤਾਰਾ ਗਮਾਡਾ ਅਧਿਕਾਰੀਆਂ ਨੂੰ ਵੀ ਭੇਜਿਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ। ਇਸ ਵਿੱਚ ਗਮਾਡਾ ਦੀ ਲਾਪਰਵਾਹੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਧਿਕਾਰੀ ਸਿਰਫ਼ ਪ੍ਰਾਪਰਟੀ ਵੇਚ ਕੇ ਸਰਕਾਰ ਦੇ ਕਮਾਊ ਪੁੱਤ ਬਣੇ ਹੋਏ ਹਨ ਪਰ ਜਦੋਂ ਮੁਹਾਲੀ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਗੱਲ ਆਉਂਦੀ ਹੈ ਤਾਂ ਉਹ ਕੁੰਭਕਰਨੀ ਨੀਂਦ ’ਚ ਸੌਂ ਜਾਂਦੇ ਹਨ।

Advertisement

Advertisement
Advertisement