ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੱਦਾਖ: ਇਮਾਰਤ ਡਿੱਗਣ ਕਾਰਨ 12 ਵਿਅਕਤੀ ਜ਼ਖ਼ਮੀ

12:45 PM Aug 03, 2024 IST
ਘਟਨਾ ਸਥਾਨ ’ਤੇ ਬਚਾਅ ਕਾਰਜ ਵਿੱਚ ਲੱਗਿਆ ਹੋਇਆ ਅਮਲਾ। -ਫੋਟੋ: ਪੀਟੀਆਈ

ਕਾਰਗਿਲ/ਜੰਮੂ, 3 ਅਗਸਤ
ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿੱਚ ਅੱਜ ਤੜਕੇ ਪਹਾੜੀ ਦੀ ਢਲਾਨ ’ਤੇ ਤਿੰਨ ਮੰਜ਼ਿਲਾ ਇਕ ਇਮਾਰਤ ਢਹਿ ਜਾਣ ਕਾਰਨ ਘੱਟੋ-ਘੱਟ 12 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿੱਥੇ ਇਮਾਰਤ ਢਹਿ-ਢੇਰੀ ਹੋਈ ਉਸੇ ਜਗ੍ਹਾ ਨੇੜੇ ਜੇਸੀਬੀ ਮਸ਼ੀਨ ਕੰਮ ਕਰ ਰਹੀ ਸੀ ਅਤੇ ਮਿੱਟੀ ਧਸੜ ਨਾਲ ਇਕ ਟੋਆ ਬਣ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਤੜਕੇ 3.30 ਵਜੇ ਕਬੱਡੀ ਨਾਲਾ ਇਲਾਕੇ ਦੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ’ਚੋਂ ਪੰਜ ਵਿਅਕਤੀਆਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਜਿਨ੍ਹਾਂ ਵਿੱਚ ਜੇਸੀਬੀ ਮਸ਼ੀਨ ਦਾ ਚਾਲਕ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਢਹਿਣ ਤੋਂ ਬਾਅਦ ਆਸ-ਪਾਸ ਦੇ ਘਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਵਿੱਚ ਪੁਲੀਸ ਤੇ ਫੌਜ ਦੇ ਜਵਾਨ ਅਤੇ ਸਥਾਨਕ ਲੋਕਾਂ ਦੀ ਮਦਦ ਲਈ ਗਈ। ਜ਼ਖ਼ਮੀਆਂ ’ਚੋਂ ਜ਼ਿਆਦਾਤਰ ਉਹ ਲੋਕ ਸਨ ਜੋ ਕਿ ਕਿਰਾਏ ’ਤੇ ਰਹਿੰਦੇ ਸਨ। -ਪੀਟੀਆਈ

Advertisement

Advertisement
Advertisement