For the best experience, open
https://m.punjabitribuneonline.com
on your mobile browser.
Advertisement

ਲੱਦਾਖ਼ ਖੁਦਕੁਸ਼ੀ ਮਾਮਲਾ: ਜਵਾਨ ਦਾ ਹਫ਼ਤੇ ਮਗਰੋਂ ਹੋਇਆ ਸਸਕਾਰ

07:35 AM Apr 02, 2024 IST
ਲੱਦਾਖ਼ ਖੁਦਕੁਸ਼ੀ ਮਾਮਲਾ  ਜਵਾਨ ਦਾ ਹਫ਼ਤੇ ਮਗਰੋਂ ਹੋਇਆ ਸਸਕਾਰ
ਫੌਜੀ ਜਵਾਨ ਸੁਖਵਿੰਦਰ ਸਿੰਘ (ਇਨਸੈੱਟ) ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਉਸ ਦੇ ਮਾਤਾ-ਪਿਤਾ।
Advertisement

ਬਲਵਿੰਦਰ ਰੈਤ
ਨੂਰਪੁਰ ਬੇਦੀ, 1 ਅਪਰੈਲ
ਲੱਦਾਖ ਵਿੱਚ ਭੇਤਭਰੀ ਹਾਲਤ ’ਚ ਪਿੰਡ ਹੀਰਪੁਰ ਦੇ 26 ਪੰਜਾਬ ਰੈਜੀਮੈਂਟ ਦੇ ਜਵਾਨ ਸੁਖਵਿੰਦਰ ਸਿੰਘ ਦਾ ਅੱਜ ਉਸ ਦੇ ਪਿੰਡ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 24 ਮਾਰਚ ਨੂੰ ਹੋਈ ਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜਤਾਇਆ ਸੀ ਕਿ ਉਸ ਨੇ ਖੁਦਕੁਸ਼ੀ ਨਹੀਂ ਬਲਕਿ ਉਸ ਦਾ ਫੌਜ ਯੂਨਿਟ ਵਿੱਚ ਕਤਲ ਕੀਤਾ ਗਿਆ ਹੈ। ਫੌਜ ਦੇ ਅਧਿਕਾਰੀਆਂ ਵੱਲੋਂ ਇਸ ਨੂੰ ਖੁਦਕੁਸ਼ੀ ਦੱਸਿਆ ਗਿਆ, ਉਥੇ ਹੀ ਜਵਾਨ ਦੇ ਪਰਿਵਾਰਕ ਮੈਂਬਰ ਆਪਣੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ ਪਰ ਇਕ ਹਫਤੇ ਬਾਅਦ ਫੌਜ ਦੇ ਅਧਿਕਾਰੀਆਂ ਵੱਲੋਂ ਜਾਂਚ ਕਰਾਉਣ ਦੇ ਭਰੋਸੇ ਤੋਂ ਬਾਅਦ ਅੱਜ ਸੁਖਵਿੰਦਰ ਸਿੰਘ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਭਾਵੇਂ ਜਵਾਨ ਨੂੰ ਫੌਜ ਨੇ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਪਰ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਫੌਜੀ ਜਵਾਨ ਨੂੰ ਸ਼ਹੀਦ ਵਜੋਂ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਫੌਜੀ ਜਵਾਨ ਦੇ ਪਿਤਾ ਮੰਗਲ ਸਿੰਘ ਨੇ ਆਖਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਅੰਤਿਮ ਸੰਸਕਾਰ ਮੌਕੇ ਸਰਕਾਰੀ ਸਨਮਾਨ ਨਹੀਂ ਮਿਲਿਆ, ਜਿਸ ਦਾ ਉਸ ਦੇ ਪਰਿਵਾਰ ਨੂੰ ਸਦਾ ਦੁੱਖ ਰਹੇਗਾ। ਸੈਨਿਕ ਦੇ ਸਸਕਾਰ ਮੌਕੇ ਸਾਬਕਾ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਬਾਲਾ, ਵੀਰ ਸਿੰਘ ਬੜਵਾ, ਮਾ. ਗੁਰਨਾਇਬ ਸਿੰਘ ਜੇਤੇਵਾਲ ਆਦਿ ਸਣੇ ਭਾਰੀ ਗਿਣਤੀ ’ਚ ਇਲਾਕੇ ਦੇ ਲੋਕ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×