ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੱਧੇਵਾਲ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ ਲਈ ਮੁਜ਼ਾਹਰਾ

07:00 AM Jun 25, 2024 IST
ਲੱਧੇਵਾਲ ਵਾਸੀ ਮਿਨੀ ਸਕੱਤਰੇਤ ਅੱਗੇ ਮੁਜ਼ਾਹਰਾ ਕਰਦੇ ਹੋਏ।

ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਜੂਨ
ਪਿੰਡ ਲੱਧੇਵਾਲ ਨੂੰ ਵਾਟਰ ਸਪਲਾਈ ਸਕੀਮ ਤੋਂ ਵਾਂਝਾ ਰੱਖਣ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਨਾ ਕਰਵਾਉਣ ਕਾਰਨ ਪਿੰਡ ਵਾਸੀਆਂ ਨੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ। ਬਾਅਦ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਵਾਟਰ ਸਪਲਾਈ ਸਕੀਮ ਚਾਲੂ ਹੋਣ ਤੱਕ ਲੋਕਾਂ ਨੂੰ ਪਾਣੀ ਦੀ ਆਰਜ਼ੀ ਤੌਰ ’ਤੇ ਸਪਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹੁਸ਼ਿਆਰਪੁਰ ਨਾਲ ਸਬੰਧਤ ਹੋਣ ਦੇ ਬਾਵਜੂਦ ਹੁਸ਼ਿਆਰਪੁਰ ਵਾਸੀਆਂ ਨੂੰ ਪਾਣੀ ਤੋਂ ਪਿਆਸੇ ਰਹਿਣਾ ਪੈ ਰਿਹਾ ਹੈ। ਧੀਮਾਨ ਨੇ ਦੱਸਿਆ ਕਿ ਪਿੰਡ ਵਿਚ ਕੁੱਲ 40 ਦੇ ਕਰੀਬ ਘਰ ਹਨ। ਪਹਿਲਾਂ ਉਨ੍ਹਾਂ ਕੋਲ ਆਪਣੇ ਨਿੱਜੀ ਸਾਧਨ ਸਨ ਪਰ ਹੁਣ ਪਾਣੀ ਦਾ ਪੱਧਰ ਘਟਣ ਕਰਕੇ ਉਹ ਬੰਦ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਪਿਛਲੇ ਕਈ ਸਾਲਾਂ ਤੋਂ ਇਹ ਮਸਲਾ ਲਗਾਤਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਹੇਠ ਲਿਆ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਕ ਹਫਤੇ ਅੰਦਰ ਪਾਣੀ ਦੀ ਸਪਲਾਈ ਦਾ ਪ੍ਰਬੰਧ ਨਹੀਂ ਕੀਤਾ ਗਿਆ ਤਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲ ਰੁਖ ਕੀਤਾ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ, ਉਂਕਾਰ ਸਿੰਘ, ਰਾਜੀਵ ਸਿੰਘ, ਸੁੱਚਾ ਸਿੰਘ, ਮੁਖਤਿਆਰ ਸਿੰਘ, ਇੰਦਰਜੀਤ ਸਿੰਘ, ਰਾਮਪਾਲ ਆਦਿ ਹਾਜ਼ਰ ਸਨ।

Advertisement

Advertisement
Advertisement