ਕੰਗ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ
08:54 AM Jun 06, 2024 IST
Advertisement
ਪੱਤਰ ਪ੍ਰੇਰਕ
ਕੁਰਾਲੀ, 5 ਜੂਨ
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਖਿਜ਼ਰਾਬਾਦ ਵਿੱਚ ਲੱਡੂ ਵੰਡੇ ਗਏ।
ਇਸ ਮੌਕੇ ‘ਆਪ’ ਦੇ ਹਲਕਾ ਖਰੜ ਦੇ ਯੂਥ ਵਿੰਗ ਦੇ ਪ੍ਰਧਾਨ ਸਰਪੰਚ ਗੁਰਿੰਦਰ ਸਿੰਘ ਅਤੇ ਨੌਜਵਾਨ ਆਗੂ ਰਾਣਾ ਕੁਸ਼ਲਪਾਲ, ਸਤਨਾਮ ਸਿੰਘ ਤੇ ਹੋਰਾਂ ਨੇ ਕਿਹਾ ਕਿ ਪਿੰਡ ਵਾਸੀਆਂ ਨੇ ‘ਆਪ’ ਸਰਕਾਰ ਦੇ ਕੰਮਾਂ ਤੇ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖਿਜ਼ਰਾਬਾਦ ਵਿੱਚੋਂ ਮਾਲਵਿੰਦਰ ਸਿੰਘ ਕੰਗ ਨੂੰ ਸਭ ਤੋਂ ਵੱਧ ਵੋਟ ਮਿਲੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਮਲਵਿੰਦਰ ਸਿੰਘ ਕੰਗ ਦੀ ਜਿੱਤ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।
ਇਸ ਮੌਕੇ ਗੁਰਿੰਦਰ ਸਿੰਘ, ਨੌਜਵਾਨ ਆਗੂ ਰਾਣਾ ਕੁਸ਼ਲਪਾਲ ਅਤੇ ਸਤਨਾਮ ਸਿੰਘ ਨੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ।
Advertisement
Advertisement