For the best experience, open
https://m.punjabitribuneonline.com
on your mobile browser.
Advertisement

ਲਾਡੋਵਾਲ ਟੌਲ ਪਲਾਜ਼ਾ: ਕਿਸਾਨ ਤੇ ਹੋਰ ਸੰਗਠਨ ਮਿਲ ਕੇ ਲੜਨਗੇ ਸੰਘਰਸ਼

07:37 AM Jul 04, 2024 IST
ਲਾਡੋਵਾਲ ਟੌਲ ਪਲਾਜ਼ਾ  ਕਿਸਾਨ ਤੇ ਹੋਰ ਸੰਗਠਨ ਮਿਲ ਕੇ ਲੜਨਗੇ ਸੰਘਰਸ਼
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 3 ਜੁਲਾਈ
ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਲਾਡੋਵਾਲ ਟੌਲ ਪਲਾਜ਼ਾ ਦੀਆਂ ਟੌਲ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਇਕਜੁੱਟ ਹੋ ਕੇ ਹਰ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਦੀ ਹੋਈ ਮੀਟਿੰਗ ਵਿੱਚ ਅਗਲੀ ਰਣਨੀਤੀ ਤਿਆਰ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।‌ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਕੋਰ ਕਮੇਟੀ ਮੈਂਬਰ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵੱਲੋਂ ਕਿਸਾਨਾਂ ਖ਼ਿਲਾਫ਼ ਰਿੱਟ ਪਾਈ ਗਈ ਹੈ ਅਤੇ ਅਦਾਲਤ ਵੱਲੋਂ ਜਨਰਲ ਅਟਾਰਨੀ ਨੂੰ 10 ਜੁਲਾਈ ਨੂੰ ਪੇਸ਼ ਹੋ ਕੇ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਲਾਡੋਵਾਲ ਟੌਲ ਪਲਾਜ਼ਾ ਦੇ ਸਬੰਧ ਵਿੱਚ ਖ਼ੁਦ ਆਪ ਆਪਣੇ ਵਕੀਲਾਂ ਰਾਹੀਂ ਪੇਸ਼ ਹੋ ਕੇ ਜਵਾਬ ਦੇਣਗੀਆਂ। ਉਨ੍ਹਾਂ ਕਿਹਾ ਕਿ ਉਹ ਅਦਾਲਤ ਵਿੱਚ ਦੱਸਣਗੇ ਕਿ ਸ਼ੰਭੂ ਤੋਂ ਲੈ ਕੇ ਲਾਡੋਵਾਲ ਅਤੇ ਲਾਡੋਵਾਲ ਤੋਂ ਮਾਨਾਂਵਾਲ ਤੱਕ ਟੌਲ ਪਲਾਜ਼ਾ ਦੇ ਬਾਵਜੂਦ ਸੜਕਾਂ ਦੀ ਮਾੜੀ ਹਾਲਤ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਲਾਡੋਵਾਲ ਟੌਲ ਪਲਾਜ਼ਾ ’ਤੇ ਲਗਾਤਾਰ 15 ਦਿਨ ਧਰਨਾ ਚੱਲਿਆ। ਇਸ ਦੌਰਾਨ ਕੋਈ ਵੀ ਅਧਿਕਾਰੀ ਗੱਲਬਾਤ ਕਰਨ ਲਈ ਨਹੀਂ ਆਇਆ ਜਿਸ ਕਰਕੇ ਤਾਲਾਬੰਦੀ ਕੀਤੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×