ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਡੋਵਾਲ ਟੌਲ ਪਲਾਜ਼ਾ ਚਲਾਉਣ ਵਾਲੀ ਕੰਪਨੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼

07:45 AM Jul 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਜੁਲਾਈ
ਪੰਜਾਬ ਦੇ ਸਭ ਤੋਂ ਮਹਿੰਗੇ ਟੌਲ ਪਲਾਜ਼ਾ ਲਾਡੋਵਾਲ ’ਤੇ ਦਰਾਂ ਵਧਾਉਣ ਮਗਰੋਂ ਕਿਸਾਨਾਂ ਅਤੇ ਐੱਨਐੱਚਏਆਈ ਵਿਚਾਲੇ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 17 ਦਿਨ ਤੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ’ਚ ਕਿਸਾਨ ਇਥੇ ਬੈਠੇ ਹਨ ਤੇ ਟੌਲ ਪੂਰੀ ਤਰ੍ਹਾਂ ਮੁਫ਼ਤ ਕਰਵਾਇਆ ਗਿਆ ਹੈ। ਹੁਣ ਕਿਸਾਨਾਂ ਨੇ ਲਾਡੋਵਾਲ ਟੌਲ ਪਲਾਜ਼ਾ ਚਲਾਉਣ ਵਾਲੀ ਕੰਪਨੀ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦਿਆਂ ਮਾਮਲੇ ਦੀ ਸੀਬੀਆਈ ਜਾਂਚ ਮੰਗੀ ਹੈ। ਏਨਾ ਹੀ ਨਹੀਂ ਕਿਸਾਨਾਂ ਨੇ ਲਾਡੋਵਾਲ ਟੌਲ ਪਲਾਜ਼ਾ ਦੇ ਨਾਲ-ਨਾਲ ਹਰਿਆਣਾ ਦੇ ਕਰਨਾਲ ਟੌਲ ਪਲਾਜ਼ਾ ਨੂੰ ਨਾਜਾਇਜ਼ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਤੋਂ ਵੀ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ‘‘ਟੌਲ ਪਲਾਜ਼ਾ ’ਤੇ ਜਬਰੀ ਜ਼ਿਆਦਾ ਪੈਸੇ ਵਸੂਲੇ ਜਾ ਰਹੇ ਹਨ। ਹਾਈਵੇਅ ਅਥਾਰਟੀ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਨਹੀਂ ਦਿਖਾਇਆ ਗਿਆ ਕਿ ਸਰਕਾਰ ਨੇ ਭਾਅ ਵਧਾਉਣ ਲਈ ਆਖਿਆ ਹੋਵੇ। ਜਦੋਂ ਕਿ ਜਿਸ ਕੰਪਨੀ ਕੋਲ ਪਹਿਲਾਂ ਇਹ ਠੇਕਾ ਸੀ, ਉਸ ਨੇ ਵੀ ਘੁਟਾਲਾ ਕਰ ਕੇ ਢਾਈ ਸਾਲ ਪਹਿਲਾਂ ਹੀ ਟੌਲ ਸ਼ੁਰੂ ਕਰ ਦਿੱਤਾ ਸੀ।’’ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਸ ਕੰਪਨੀ ਵੱਲੋਂ ਹਰਿਆਣਾ ਦੇ ਕਰਨਾਲ ’ਚ ਲਾਇਆ ਗਿਆ ਟੌਲ ਵੀ ਨਾਜਾਇਜ਼ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ 10 ਗੁਣਾ ਪੈਸੇ ਵਸੂਲੇ ਜਾਂਦੇ ਹਨ ਪਰ ਪਹਿਲਾਂ ਹੀ ਟੌਲ ਲਾ ਦਿੱਤਾ ਜਾਵੇ ਤਾਂ ਤਿੰਨ ਗੁਣਾ ਪੈਸੇ ਵਸੂਲ ਕੀਤੇ ਜਾਂਦੇ ਹਨ ਪਰ ਇਹ ਟੌਲ ਹੁਣ ਤੱਕ 12 ਗੁਣਾ ਪੈਸੇ ਵਸੂਲ ਕਰ ਚੁੱਕਿਆ ਹੈ।

Advertisement

Advertisement
Advertisement