ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

07:24 AM Oct 23, 2024 IST

ਲਾਹੌਰ, 22 ਅਕਤੂਬਰ
ਪਾਕਿਸਤਾਨ ਦੇ ਸ਼ਹਿਰ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ। ਇੱਥੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 394 ਤੱਕ ਪਹੁੰਚ ਗਿਆ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਮੌਗ ਦਾ ਪ੍ਰਭਾਵ ਘਟਾਉਣ ਲਈ ਨਕਲੀ ਮੀਂਹ ਦੀ ਯੋਜਨਾ ਬਣਾਈ ਹੈ। 100 ਤੋਂ ਉਪਰ ਏਕਿਊਆਈ ਨੂੰ ਸਿਹਤ ਲਈ ਖ਼ਤਰਨਾਕ ਅਤੇ 150 ਤੋਂ ਉਪਰ ਏਕਿਊਆਈ ਨੂੰ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਅਤੇ ਉਦਯੋਗਿਕ ਨਿਕਾਸ ਕਾਰਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿੱਚ ਵਾਧਾ ਹੋਇਆ ਹੈ। ਸਮੌਗ ਕਾਰਨ ਸ਼ਹਿਰ ਵਾਸੀਆਂ ਨੂੰ ਖੰਘ, ਸਾਹ ਲੈਣ ਵਿੱਚ ਤਕਲੀਫ਼, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਕਿਹਾ ਕਿ ਸਮੱਸਿਆ ਨਾਲ ਨਜਿੱਠਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਸ਼ਹਿਰ ਵਿੱਚ ਨਕਲੀ ਮੀਂਹ ਦੀ ਯੋਜਨਾ ਬਣਾਈ ਗਈ ਹੈ।’ -ਪੀਟੀਆਈ

Advertisement

ਸੂਬਾ ਸਰਕਾਰ ਨੇ ਐਂਟੀ ਸਮੌਗ ਟੀਮ ਬਣਾਈ

ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਂਟੀ ਸਮੌਗ ਟੀਮ ਬਣਾਈ ਹੈ, ਜੋ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਇਹ ਟੀਮਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨਗੀਆਂ, ਸੁਪਰ ਸੀਡਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਰਹਿੰਦ-ਖੂੰਹਦ ਦੇ ਨਿਬੇੜੇ ਲਈ ਬਦਲਵੇਂ ਤਰੀਕਿਆਂ ਬਾਰੇ ਜਾਣਕਾਰੀ ਦੇਣਗੀਆਂ।

Advertisement
Advertisement