ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੰਢੇ-ਮਿੱਠੇ ਜਲ ਦੀ ਛਬੀਲ ਲਾਈ

06:21 AM Jun 19, 2024 IST
ਠੰਢਾ-ਮਿੱਠਾ ਜਲ ਛਕਾਉਂਦੇ ਹੋਏ ਹਲਕਾ ਇੰਚਾਰਜ ਪਰਵਿੰਦਰ ਸਿੰਘ ਅਤੇ ਸਿਮਰਨਜੀਤ ਚੰਦੂਮਾਜਰਾ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਮੁਹਾਲੀ):

Advertisement

ਦਸਮੇਸ਼ ਵੈੱਲਫੇਅਰ ਕੌਂਸਲ ਮੁਹਾਲੀ ਵੱਲੋਂ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਦਨਪੁਰ ਚੌਕ ’ਤੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਗੁਰਦੁਆਰਾ ਧੰਨਾ ਭਗਤ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਅਰਦਾਸ ਉਪਰੰਤ ਲੰਗਰ ਵਰਤਾਉਣ ਦੀ ਸੇਵਾ ਸ਼ੁਰੂ ਕਰਵਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ, ਜਸਵੰਤ ਸਿੰਘ ਭੁੱਲਰ, ਪਰਦੀਪ ਸਿੰਘ ਭਾਰਜ ਅਤੇ ਕਰਮ ਸਿੰਘ ਬਬਰਾ ਨੇ ਲੰਗਰ ਦੀ ਸੇਵਾ ਕੀਤੀ ਅਤੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ। ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰੱਖਦਿਆਂ ਵਾਤਾਵਰਨ ਦੀ ਸ਼ੁੱਧਤਾ, ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਲੋਕਾਂ ਨੂੰ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ। -ਪੱਤਰ ਪ੍ਰੇਰਕ

Advertisement
Advertisement