ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ ਲੱਖਾ ਸਿਧਾਣਾ

08:59 AM Apr 15, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਬਠਿੰਡਾ, 14 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਚਰ ਰਹੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਹੁਣ ਅਕਾਲੀ ਦਲ ਅੰਮ੍ਰਿਤਸਰ ਦੇ ਸਮਰਥਨ ਨਾਲ ਬਠਿੰਡਾ ਤੋਂ ਚੋਣ ਲੜਨਗੇ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਲੱਖਾ ਸਿਧਾਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਬਠਿੰਡਾ ਤੋਂ ਉਮੀਦਵਾਰ ਲੱਖਾ ਸਿੰਘ ਸਿਧਾਣਾ ਹੋਣਗੇ। ਇਸ ਮੌਕੇ ਲੱਖਾ ਸਿਧਾਣਾ ਵੱਲੋਂ ਸਪਸ਼ਟ ਕੀਤਾ ਗਿਆ ਕਿ ਉਹ ਆਜ਼ਾਦ ਤੌਰ ’ਤੇ ਚੋਣ ਲੜ ਰਹੇ ਹਨ ਤੇ ਉਨ੍ਹਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਮਰਥਨ ਦਿੱਤਾ ਗਿਆ ਹੈ। ਲੱਖਾ ਸਿਧਾਣਾ ਨੇ ਖੁਲਾਸਾ ਕੀਤਾ ਕਿ ਉਹ ਹਰ ਹਮਖਿਆਲੀ ਪਾਰਟੀ ਦਾ ਸਮਰਥਨ ਲੈਣਗੇ ਤਾਂ ਜੋ ਬਠਿੰਡਾ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਰਾਮਪੁਰਾ ਫੂਲ ਹਲਕੇ ਦੇ ਪਿੰਡ ਸਿਧਾਣਾ ਦੇ ਜੰਮਪਲ ਹਨ। ਉਹ ਸਾਲ 2022 ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਵੱਲੋਂ ਚੋਣ ਲੜ ਚੁੱਕੇ ਹਨ। ਲੱਖਾ ਸਿਧਾਣਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਬੋਲੀ ਦੇ ਵਿਕਾਸ ਦੇ ਨਾਂ ’ਤੇ ਸੜਕਾਂ ਉੱਪਰ ਅੰਗਰੇਜ਼ੀ ਤੇ ਹਿੰਦੀ ਵਿੱਚ ਲਿਖੇ ਬੋਰਡਾਂ ਨੂੰ ਮਿਟਾ ਕੇ ਪੰਜਾਬੀ ਲਿਖਣ ਦੀ ਮੁਹਿੰਮ ਚਲਾ ਰਹੇ ਹਨ। ਦੱਸਣਯੋਗ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੱਖਾ ਸਿਧਾਣਾ ਸਮੇਤ ਹੁਣ ਤੱਕ 11 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੀ ਮੌਜੂਦ ਸਨ।

Advertisement

Advertisement
Advertisement