For the best experience, open
https://m.punjabitribuneonline.com
on your mobile browser.
Advertisement

ਲਖਬੀਰ ਲੰਡਾ ਤੇ ਜੱਸਲ ਦਾ ਸਾਥੀ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

08:13 AM May 17, 2024 IST
ਲਖਬੀਰ ਲੰਡਾ ਤੇ ਜੱਸਲ ਦਾ ਸਾਥੀ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 16 ਮਈ
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਵਿਦੇਸ਼ ਆਧਾਰਿਤ ਅਤਿਵਾਦੀ ਲਖਬੀਰ ਸਿੰਘ ਉਰਫ਼ ਲੰਡਾ ਅਤੇ ਜੱਸਲ ਦੇ ਸਾਥੀ ਸ਼ਰਨਜੀਤ ਸਿੰਘ ਉਰਫ਼ ਸੰਨੀ ਵਾਸੀ ਪਿੰਡ ਬੀਹਲਾ (ਤਰਨ ਤਾਰਨ) ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਫੇਜ਼-11 ਏਰੀਆ ’ਚੋਂ ਇੱਕ ਹੋਰ ਨੌਜਵਾਨ ਸੁਖਵਿੰਦਰ ਸਿੰਘ ਉਰਫ਼ ਸੁੱਖ ਉੱਪਲ ਵਾਸੀ ਪਿੰਡ ਲਹਿਰਕਾ, ਥਾਣਾ ਕੱਥੂ ਨੰਗਲ (ਅੰਮ੍ਰਿਤਸਰ) ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ। ਉਸ ਦੇ ਦਹਿਸ਼ਤਗਰਦਾਂ ਨਾਲ ਸਬੰਧ ਦੱਸੇ ਜਾ ਰਹੇ ਹਨ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਦੋਵੇਂ ਮਾਮਲਿਆਂ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਅਜੈਪਾਲ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਮੱਧ ਪ੍ਰਦੇਸ਼ ’ਚੋਂ ਨਾਜਾਇਜ਼ ਅਸਲਾ ਅਤੇ ਗੋਲੀ ਸਿੱਕਾ ਲਿਆ ਕੇ ਲੰਡਾ ਗੈਂਗ ਦੇ ਮੈਂਬਰਾਂ ਨੂੰ ਸਪਲਾਈ ਕਰਦਾ ਸੀ। ਅਸਲਾ ਸਪਲਾਈ ਕਰਨ ਵਾਲੇ ਸ਼ਰਨਜੀਤ ਸਿੰਘ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 6 ਪਿਸਤੌਲ, 20 ਜ਼ਿੰਦਾ ਰੋਂਦ ਬਰਾਮਦ ਕੀਤੇ ਗਏ ਹਨ।

Advertisement

ਪਵਿੱਤਰ ਚੌੜਾ ਦਾ ਕਰੀਬੀ ਗੈਂਗਸਟਰ ਜਗਰੂਪ ਗ੍ਰਿਫ਼ਤਾਰ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅਮਰੀਕਾ ਸਥਿਤ ਗੈਂਗਸਟਰ ਪਵਿੱਤਰ ਚੌੜਾ ਦੇ ਕਰੀਬੀ ਸਾਥੀ ਜਗਰੂਪ ਉਰਫ਼ ਬਿਕਰਮ ਉਰਫ਼ ਜੂਪਾ ਵਾਸੀ ਪਿੰਡ ਚੰਨਣਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ 9 ਐਮਐਮ ਕੈਲੀਬਰ ਜ਼ਿਗਾਨਾ (ਪਾਕਿਸਤਾਨ ਵਿੱਚ ਬਣੀ) ਅਤੇ ਇੱਕ .32 ਬੋਰ ਦੀ ਪਿਸਤੌਲ, 10 ਕਾਰਤੂਸ, ਇੱਕ ਮੋਬਾਈਲ ਫ਼ੋਨ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਪਵਿੱਤਰ ਚੌੜਾ-ਹੁਸਨਦੀਪ ਗੈਂਗ ਵਲੋਂ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਜਗਰੂਪ ਮੁੱਖ ਮੈਂਬਰ ਸੀ। ਉਸ ਖ਼ਿਲਾਫ਼ ਲੁੱਟ-ਖੋਹ, ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਕਤਲ ਦੀ ਕੋਸ਼ਿਸ਼ ਸਮੇਤ 12 ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਅਨੁਸਾਰ ਜਗਰੂਪ ਤਸਕਰ ਪਵਿੱਤਰ ਚੌੜਾ ਦੇ ਸੰਪਰਕ ਵਿੱਚ ਸੀ ਜੋ ਪੰਜਾਬ ਪੁਲੀਸ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ ਲਈ ਅਸਲਾ ਐਕਟ ਤਹਿਤ ਕਈ ਅਪਰਾਧਾਂ ਵਿੱਚ ਲੋੜੀਂਦਾ ਸੀ। ਚੌੜਾ ਦੀ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਨਾਲ ਨੇੜਤਾ ਹੈ।

Advertisement
Author Image

sukhwinder singh

View all posts

Advertisement
Advertisement
×