ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਖਬੀਰ ਲੰਡਾ ਦੀ ਜਾਇਦਾਦ ਜ਼ਬਤ

08:14 AM Oct 07, 2023 IST

ਦਰਸ਼ਨ ਸਿੰਘ ਸੋਢੀ
ਐੱਸਏਐਸ ਨਗਰ (ਮੁਹਾਲੀ), 6 ਅਕਤੂਬਰ
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਖੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਪਿਛਲੇ ਸਾਲ ਹੋਏ ਰਾਕੇਟ ਪ੍ਰੋਪੇਲਡ ਗਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਨਾਮਜ਼ਦ ਕੈਨੇਡਾ ਆਧਾਰਿਤ ਅਤਵਿਾਦੀ ਲਖਬੀਰ ਸਿੰਘ ਉਰਫ਼ ਲੰਡਾ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 9 ਮਈ 2022 ਨੂੰ ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਦੇਰ ਸ਼ਾਮ ਆਰਪੀਜੀ ਹਮਲਾ ਹੋਇਆ ਸੀ। ਇਸ ਸਬੰਧੀ ਇੱਥੋਂ ਦੇ ਸੋਹਾਣਾ ਥਾਣੇ ਵਿੱਚ ਲੰਡਾ ਸਣੇ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਮੁਹਾਲੀ ਦੇ ਡੀਐੱਸਪੀ (ਸਿਟੀ-2) ਅਤੇ ਇਸ ਮਾਮਲੇ ਦੇ ਜਾਂਚ ਅਧਿਕਾਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਲਖਬੀਰ ਸਿੰਘ ਲੰਡਾ ਦੇ ਨਾਮ ’ਤੇ ਪਿੰਡ ਕੀੜੀਆਂ (ਤਰਨ ਤਾਰਨ) ਵਿੱਚ ਚਾਰ ਕਨਾਲ ਜ਼ਮੀਨ ਦਾ ਪਤਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਹ ਜ਼ਮੀਨ ਸਬੰਧੀ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ ਅਤੇ ਅਦਾਲਤ ਨੇ ਇਸ ਪ੍ਰਾਪਰਟੀ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ’ਤੇ ਜਾਇਦਾਦ ਕੇਸ ਨਾਲ ਅਟੈਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਹੁਣ ਤੱਕ 11 ਮੁਲਜ਼ਮਾਂ ਨੂੰ ਜਨਿ੍ਹਾਂ ਵਿੱਚ ਲਖਬੀਰ ਲੰਡਾ ਦੇ ਨਜ਼ਦੀਕੀ ਸਾਥੀ ਗੁਰਪਿੰਦਰ ਸਿੰਘ ਉਰਫ਼ ਪਿੰਦੂ ਵਾਸੀ ਪਿੰਡ ਭੂਰਾ ਕੋਨਾ (ਖੇਮਕਰਨ) ਸਮੇਤ ਚੜ੍ਹਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ, ਦੀਪਕ ਕੁਮਾਰ ਸਣੇ ਇੱਕ ਬਾਲ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ ਅਤਵਿਾਦੀ ਲਖਬੀਰ ਸਿੰਘ ਉਰਫ਼ ਲੰਡਾ ਕੈਨੇਡਾ ਵਿੱਚ ਛੁਪ ਕੇ ਬੈਠਾ ਹੈ। ਉਸ ਨੂੰ ਭਗੌੜਾ ਐਲਾਨਿਆ ਜਾ ਚੁੱਕਿਆ ਹੈ।

Advertisement

Advertisement
Advertisement