ਲਖਬੀਰ ਲੌਟ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
07:11 AM Apr 27, 2024 IST
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਚੱਲਦਿਆਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਟਕਸਾਲੀ ਅਕਾਲੀ ਆਗੂ ਲਖਬੀਰ ਸਿੰਘ ਲੌਟ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲਖਬੀਰ ਲੌਟ ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ, ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਅਤੇ ਕਈ ਹੋਰ ਅਹੁਦਿਆਂ ਸਮੇਤ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਹ ਨਵੀਂ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। -ਖੇਤਰੀ ਪ੍ਰ੍ਤੀਨਿਧ
Advertisement
Advertisement
Related News
Advertisement