ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼
07:19 AM Oct 24, 2024 IST
Advertisement
ਨਵੀਂ ਦਿੱਲੀ, 23 ਅਕਤੂਬਰ
ਸੁਪਰੀਮ ਕੋਰਟ ਨੇ ਅੱਜ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਕਤਲ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਉਸ ’ਤੇ ਲਗਾਈਆਂ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਇਸ ਤੋਂ ਪਹਿਲਾਂ ਪੀੜਤਾਂ ਨੂੰ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਕਿ ਮਿਸ਼ਰਾ ਨੇ 2 ਅਕਤੂਬਰ ਨੂੰ ਜਨਤਕ ਰੈਲੀ ਕਰ ਕੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। -ਪੀਟੀਆਈ
Advertisement
Advertisement
Advertisement