For the best experience, open
https://m.punjabitribuneonline.com
on your mobile browser.
Advertisement

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ

02:30 PM Sep 26, 2023 IST
ਲਖੀਮਪੁਰ ਖੀਰੀ ਹਿੰਸਾ  ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ
Advertisement

ਨਵੀਂ ਦਿੱਲੀ, 26 ਸਤੰਬਰ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਆਪਣੀ ਬਿਮਾਰ ਮਾਂ ਦੀ ਦੇਖਭਾਲ ਤੇ ਧੀ ਦੇ ਇਲਾਜ ਲਈ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਨਾਲ ਹੀ ਅਦਾਲਤ ਨੇ ਹਦਾਇਤ ਕੀਤੀ ਹੈ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਸਬੰਧਤ ਮੀਡੀਆ ਨਾਲ ਗੱਲਬਾਤ ਨਹੀਂ ਕਰੇਗਾ ਤੇ ਨਾ ਹੀ ਜਨਤਕ ਸਮਾਗਮ ਵਿੱਚ ਹਿੱਸਾ ਲਵੇਗਾ। ਜਸਟਿਸ ਸੂਰਿਆ ਕਾਂਤ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਲੀ ਦਾ ਦੌਰਾ ਨਾ ਕਰਨ ਦੀਆਂ ਸ਼ਰਤਾਂ ਨਾਲ ਅੰਤਰਿਮ ਜ਼ਮਾਨਤ ਦੇਣ ਵਾਲੇ ਆਪਣੇ ਪਹਿਲੇ ਹੁਕਮ ਨੂੰ ਸੋਧਿਆ।

Advertisement

Advertisement
Advertisement
Author Image

Advertisement