ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਨੇ ਜਾਂਚ ਪੂਰੀ ਕਰਨ ਤੇ ਚਾਰਜਸ਼ੀਟ ਦਾਖ਼ਲ ਕਰਨ ਮਗਰੋਂ ਸਿਟ ਨੂੰ ਭਾਰ ਮੁਕਤ ਕੀਤਾ
12:50 PM Sep 18, 2023 IST
Advertisement
ਨਵੀਂ ਦਿੱਲੀ, 18 ਸਤੰਬਰ
ਸੁਪਰੀਮ ਕੋਰਟ ਨੇ ਲਖੀਮਪੁਰ-ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਭਾਰ ਮੁਕਤ ਕਰਦਿਆਂ ਕਿਹਾ ਕਿ ਕਿਹਾ ਕਿ ਉਸ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਹੇਠਲੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ 3 ਅਕਤੂਬਰ, 2021 ਦੀ ਹਿੰਸਾ ਨਾਲ ਸਬੰਧਤ ਹੈ, ਜਿਸ ਵਿੱਚ ਲਖੀਮਪੁਰ-ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਕ ਮਾਰੇ ਗਏ ਸਨ। ਜਸਟਿਸ ਸੂਰਿਆ ਕਾਂਤ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਜੇ ਐੱਸਆਈਟੀ ਦੇ ਪੁਨਰਗਠਨ ਦੀ ਲੋੜ ਮਹਿਸੂਸ ਹੋਈ ਤਾਂ ਇਸ ਸਬੰਧੀ ਢੁਕਵੇਂ ਹੁਕਮ ਦਿੱਤੇ ਜਾਣਗੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਉੱਤਰ ਪ੍ਰਦੇਸ਼ ਪੁਲੀਸ ਦੀ ਐੱਸਆਈਟੀ ਵੱਲੋਂ ਰੋਜ਼ਾਨਾ ਆਧਾਰ 'ਤੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਸੀ।
Advertisement
Advertisement
Advertisement