ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ ’ਚ 26 ਸਤੰਬਰ ਤੱਕ ਵਾਧਾ ਕੀਤਾ
02:53 PM Jul 11, 2023 IST
ਨਵੀਂ ਦਿੱਲੀ, 11 ਜੁਲਾਈ
ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੁਲਜ਼ਮ ਹੈ। ਇਸ ਹਿੰਸਾ ਵਿੱਚ ਅੱਠ ਜਾਨਾਂ ਗਈਆਂ ਸਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਜਾਰੀ ਹੈ।
Advertisement
Advertisement