ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਮੁਲਾਜ਼ਮ ਦੇ ਹੱਕ ’ਚ ਆਏ ਲੱਖੋਵਾਲ

08:45 AM Jun 07, 2024 IST
ਹਰਿੰਦਰ ਲੱਖੋਵਾਲ

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 6 ਜੂਨ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅੱਜ ਚੰਡੀਗੜ੍ਹ ਵਿੱਚ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਥੱਪੜ ਮਾਰਨ ਵਾਲੀ ਮਹਿਲਾ ਕਰਮਚਾਰੀ ਦੇ ਹੱਕ ਵਿੱਚ ਆ ਗਏ ਹਨ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਨਵੀਂ ਬਣੀ ਕੰਗਨਾ ਰਣੌਤ ਨੇ ਕਿਸਾਨਾਂ ਤੇ ਸਿੱਖਾਂ ਖਿਲਾਫ਼ ਮੰਦੀ ਸ਼ਬਦਾਵਲੀ ਬੋਲੀ ਸੀ ਜਿਸ ਦਾ ਅੱਜ ਇੱਕ ਪੰਜਾਬੀ ਸਿੱਖ ਬੀਬੀ ਤੇ ਮਹਿਲਾ ਕਰਮਚਾਰੀ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਸਿੱਖ ਗਲਤ ਸਲੂਕ ਕਰਨ ਵਾਲਿਆਂ ਦੀਆਂ ਗੱਲਾਂ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਅਪੀਲ ਕੀਤੀ ਕਿ ਸਿਆਸੀ ਆਗੂ ਮੰਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਭਾਜਪਾ ਆਗੂ ਮਾੜੀ ਸ਼ਬਦਾਵਲੀ ਬੋਲਦੇ ਸਨ ਉਨ੍ਹਾਂ ਦਾ ਡਟ ਕੇ ਵਿਰੋਧ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ, ਇਸ ਕਰ ਕੇ ਉਨ੍ਹਾਂ ਨੂੰ ਪੂਰਨ ਬਹੁਮਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕਿਸਾਨਾਂ ਦੀਆਂ ਮੰਗਾਂ ਮੰਨ ਲੈਂਦੀ ਤਾਂ ਅੱਜ ਉਸ ਨੂੰ ਪੂਰਨ ਬਹੁਮਤ ਮਿਲ ਜਾਂਦਾ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਕੰਗਨਾ ਵੱਲੋਂ ਕਿਸਾਨ ਬੀਬੀਆਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਸਨ ਜਿਸ ਕਾਰਨ ਕਿਸਾਨਾਂ ਵਿਚ ਬੌਲੀਵੁਡ ਅਦਾਕਾਰਾ ਖ਼ਿਲਾਫ਼ ਰੋਸ ਵੱਧ ਗਿਆ ਸੀ। ਇਸ ਤੋਂ ਇਲਾਵਾ ਕੰਗਨਾ ਤੇ ਦਿਲਜੀਤ ਦੋਸਾਂਝ ਦਰਮਿਆਨ ਵੀ ਸ਼ਬਦੀ ਜੰਗ ਚੱਲੀ ਸੀ।

Advertisement

ਕੰਗਨਾ ਵੱਲੋਂ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀਆਂ ਦੇਸ਼ ਹਿੱਤ ਵਿੱਚ ਨਹੀਂ: ਧਾਮੀ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਕਲਾਕਾਰ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਇਹ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਅਜਿਹੀ ਸੋਚ ਦੇਸ਼ ਦੇ ਮਾਹੌਲ ਨੂੰ ਦੂਸ਼ਿਤ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜ਼ਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ।

Advertisement
Advertisement