ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡੀਅਨ ਲੜਕੀ ਨੂੰ ਭਤੀਜੀ ਦੱਸ ਕੇ ਵਿਆਹ ਕਰਾਉਣ ਦੇ ਨਾਂ ’ਤੇ ਲੱਖਾਂ ਠੱਗੇ

11:04 AM Jul 14, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਜੁਲਾਈ
ਥਾਣਾ ਡੇਹਲੋਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੈਨੇਡੀਅਨ ਲੜਕੀ ਨੂੰ ਭਤੀਜੀ ਦੱਸਕੇ ਵਿਆਹ ਕਰਾਉਣ ਲਈ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਤਿੰਨ ਔਰਤਾਂ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਪਿੰਡ ਗੁਰਮ ਵਾਸੀ ਸ਼ਰਨਜੀਤ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਹਮਮਸ਼ਵਰਾ ਹੋ ਕੇ ਕੈਨੇਡਾ ਜਾਣ ਦੇ ਨਾਮ ’ਤੇ ਇੱਕ ਫਰਜ਼ੀ ਲੜਕੀ ਜੋ ਕੈਨੇਡੀਅਨ ਸਿਟੀਜ਼ਨ ਹੈ, ਨੂੰ ਆਪਣੀ ਭਤੀਜੀ ਦੱਸ ਕੇ ਉਸ ਪਾਸੋਂ 10 ਲੱਖ ਰੁਪਏ ਹਾਸਲ ਕਰ ਕੇ ਅਮਾਨਤ ਵਿੱਚ ਖਿਆਨਤ ਕੀਤੀ ਹੈ। ਇਸ ਸਬੰਧੀ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਪਰਮਿੰਦਰ ਸਿੰਘ ਵਾਸੀ ਪਿੰਡ ਨੱਥੋਵਾਲ ਹਠੂਰ, ਨਰਿੰਦਰ ਕੌਰ ਪੂਰੇਵਾਲ ਵਾਸੀ ਗਨੇਸ਼ ਨਗਰ ਰਾਮਾ ਮੰਡੀ ਜਲੰਧਰ, ਕੁਲਵਿੰਦਰ ਕੌਰ ਵਾਸੀ ਪਿੰਡ ਕਿਲਾ ਰਾਏਪੁਰ ਅਤੇ ਕਰਮਜੀਤ ਕੌਰ ਵਾਸੀ ਪਿੰਡ ਸੁਖਾਨਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement