ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਸੈਂਸ ਬਣਾਉਣ ਦੇ ਨਾਂ ’ਤੇ ਲੱਖਾਂ ਰੁਪਏ ਠੱਗੇ

08:00 AM Jun 07, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਥਾਣਾ ਕੂੰਮਕਲਾਂ ਦੀ ਪੁਲੀਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਬਰਵਾਲਾ ਵਾਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਪਕਾਰ ਸਿੰਘ ਵਾਸੀ ਭਾਮੀਆਂ ਰੋਡ ਪਾਸ ਆਪਣਾ ਲਾਇਸੈਂਸ ਬਣਾਉਣ ਅਤੇ ਆਪਣੀ ਬੇਟੀ ਦੇ ਜਨਮ ਸਰਟੀਫਿਕੇਟ ਦੀ ਦਰੁਸਤੀ ਕਰਵਾਉਣ ਲਈ ਗਿਆ ਸੀ ਤਾਂ ਉਸ ਨੇ ਲਾਇਸੈਂਸ ਅਨਲਾਈਨ ਅਪਲਾਈ ਕਰਨ ਲਈ ਮਸ਼ੀਨ ’ਤੇ ਅੰਗੂਠਾ ਲਗਵਾ ਕੇ ਉਸਦੇ ਬੈਂਕ ਖਾਤੇ ਵਿੱਚੋਂ 2 ਲੱਖ 15 ਹਜ਼ਾਰ ਰੁਪਏ ਕਢਵਾ ਲਏ ਅਤੇ 35 ਹਜ਼ਾਰ ਰੁਪਏ ਬੇਟੀ ਦਾ ਜਨਮ ਸਰਟੀਫਿਕੇਟ ਵਿੱਚ ਨਾਮ ਦਰੁਸਤ ਕਰਵਾਉਣ ਦਾ ਲੈ ਕੇ ਧੋਖਾਧੜੀ ਕੀਤੀ ਹੈ। ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Advertisement