ਫਰਜ਼ੀ ਏਟੀਐੱਮ ਬਣਾ ਕੇ ਲੱਖਾਂ ਰੁਪਏ ਕਢਾਏ
09:49 AM Sep 03, 2024 IST
Advertisement
ਪੱਤਰ ਪ੍ਰੇਰਕ
ਰਤੀਆ, 2 ਸਤੰਬਰ
ਸ਼ਹਿਰ ਥਾਣਾ ਪੁਲੀਸ ਨੇ ਫਰਜ਼ੀ ਏਟੀਐੱਮ ਬਣਾ ਕੇ ਲੱਖਾਂ ਰੁਪਏ ਦੀ ਠੱਗੀ ਕੀਤੇ ਜਾਣ ਦੇ ਮਾਮਲੇ ਨੂੂੰ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਕੇਸ ਸ਼ਹਿਰ ਦੇ ਵਾਰਡ ਨੰਬਰ 6 ਦੇ ਰਾਮ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਪਿਤਾ ਛੋਟੂ ਰਾਮ ਦਾ ਪੰਜਾਬ ਨੈਸ਼ਨਲ ਬੈਂਕ ਬਰਾਂਚ ਰਤੀਆ ਵਿਚ ਖਾਤਾ ਹੈ। ਉਸ ਦੇ ਪਿਤਾ ਦੀ ਮੌਤ ਜੁਲਾਈ ਵਿੱਚ ਹੋਣ ਮਗਰੋਂ ਜਦੋਂ ਉਸ ਨੇ ਆਪਣੇ ਪਿਤਾ ਦਾ ਖਾਤਾ ਚੈੱਕ ਕੀਤਾ ਤਾਂ ਇਸ ਦੌਰਾਨ ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਖਾਤੇ ਵਿਚੋਂ ਏਟੀਐਮ ਰਾਹੀਂ ਵੱਖ-ਵੱਖ ਥਾਵਾਂ ਤੋਂ 2,03,000 ਰੁਪਏ ਕਢਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਕਦੇ ਏਟੀਐਮ ਨਹੀਂ ਬਣਵਾਇਆ। ਕਿਸੇ ਅਣਪਛਾਤੇ ਵਿਅਕਤੀ ਨੇ ਏਟੀਐਮ ਬਣਾ ਕੇ ਉਨ੍ਹਾਂ ਦੇ ਖਾਤੇ ਵਿਚੋਂ ਲੱਖਾਂ ਰੁਪਏ ਕਢਾ ਲਏ। ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement