For the best experience, open
https://m.punjabitribuneonline.com
on your mobile browser.
Advertisement

ਲਾਲੜੂ: ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ, ਲਾਸ਼ ਝਾੜੀਆਂ ’ਚੋਂ ਮਿਲੀ

05:56 PM Mar 19, 2024 IST
ਲਾਲੜੂ  ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ  ਲਾਸ਼ ਝਾੜੀਆਂ ’ਚੋਂ ਮਿਲੀ
Advertisement

ਸਰਬਜੀਤ ਸਿੰਘ ਭੱਟੀ
ਲਾਲੜੂ, 19 ਮਾਰਚ
ਅੱਜ ਸਵੇਰੇ ਨਜ਼ਦੀਕੀ ਪਿੰਡ ਛਛਰੌਲੀ ਵਿਖੇ ਝਾੜੀਆਂ ਵਿੱਚੋਂ 24 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਕਥਿਤ ਤੌਰ ’ਤੇ ਨਸ਼ੇੜੀ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। ਲਾਸ਼ ਪਾਸੋਂ ਸਰਿੰਜ ਤੇ ਹੋਰ ਸਾਮਾਨ ਵੀ ਮਿਲਿਆ ਹੈ। ਮ੍ਰਿਤਕ ਦੀ ਪਛਾਣ ਅਕਰਮ ਵਾਸੀ ਯਮੁਨਾ ਨਗਰ (ਹਰਿਆਣਾ) ਵਜੋਂ ਹੋਈ ਹੈ। ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਅਕਰਮ ਲਾਲੜੂ ਵਿਖੇ ਮਜ਼ਦੂਰੀ ਕਰਦਾ ਸੀ ਅਤੇ ਉਹ 17 ਮਾਰਚ ਨੂੰ ਆਪਣੀ ਭੈਣ ਕੋਲ ਜੌਲਾ ਕਲਾਂ ਵਿਖੇ ਗਿਆ ਤੇ ਉਸ ਤੋਂ ਬਾਅਦ ਲਾਪਤਾ ਹੋ ਗਿਆ। ਅੱਜ ਪਿੰਡ ਛਛਰੌਲੀ ਨੇੜਿਓਂ ਲਾਸ਼ ਮਿਲੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਉਰਫ ਸ਼ਿਵਾਨੀ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਵਿੰਚ ਪਤਨੀ ਤੇ ਡੇਢ ਸਾਲ ਦੀ ਬੱਚੀ ਹੈ।

Advertisement

Advertisement
Author Image

Advertisement
Advertisement
×