ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਲੜੂ: ਪੰਜਾਬ-ਹਰਿਆਣਾ ਦੀ ਹੱਦ ’ਤੇ ਪੁਲੀਸ ਨੇ ਤਲਾਸ਼ੀ ਦੌਰਾਨ ਕਾਰ ’ਚੋਂ 35 ਲੱਖ ਰੁਪਏ ਬਰਾਮਦ ਕੀਤੇ

03:28 PM May 09, 2024 IST

ਸਰਬਜੀਤ ਸਿੰਘ ਭੱਟੀ
ਲਾਲੜੂ , 9 ਮਈ
ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ’ਤੇ ਪਿੰਡ ਝਰਮੜੀ ਵਿਖੇ ਨਾਕਾਬੰਦੀ ਦੌਰਾਨ ਪੁਲੀਸ ਨੇ ਇੱਕ ਵਿਅਕਤੀ ਦੀ ਗੱਡੀ ਵਿਚੋਂ 35 ਲੱਖ ਰੁਪਏ ਬਰਾਮਦ ਕੀਤੇ ਹਨ। ਏਐੱਸਪੀ ਡੇਰਾਬਸੀ ਵੈਭਵ ਚੌਧਰੀ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਬਾਹਰਲੇ ਰਾਜਾਂ ਤੋ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਥਾਣਾ ਮੁਖੀ ਲਾਲੜੂ ਇੰਸਪੈਕਟਰ ਗੁਰਜੀਤ ਸਿੰਘ ਦੀ ਨਿਗਰਾਨੀ ਹੇਠ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਝਰਮੜੀ ਵਿਖੇ ਨਾਕੇਬੰਦੀ ਦੌਰਾਨ ਕਾਰ ਯੂਪੀ-14 ਡੀਸੀ-5858 ਦੀ ਚੈਕਿੰਗ ਸਮੇਂ 35 ਲੱਖ ਰੁਪਏ ਬਰਾਮਦ ਕੀਤੇ ਗਏ। ਕਾਰ ਦਾ ਡਰਾਈਵਰ ਸਿੱਬੂ ਰਾਏ ਵਾਸੀ ਵਾਰਡ ਨੰਬਰ 4 ਝੰਜਾਰਪੁਰ ਜ਼ਿਲ੍ਹਾ ਮਧੂਬਨੀ ਬਿਹਾਰ ਮੌਕੇ ’ਤ ਦਸਤਾਵੇਜ਼ ਪੇਸ਼ ਨਹੀਂ ਕਰ ਸਕੀਆ। ਨਗਦੀ ਆਮਦਨ ਕਰ ਵਿਭਾਗ ਦੇ ਅਧਿਕਾਰੀਆ ਦੀ ਹਾਜ਼ਰੀ ਵਿਚ ਜ਼ਬਤ ਕਰ ਲਈ।

Advertisement

Advertisement
Advertisement