For the best experience, open
https://m.punjabitribuneonline.com
on your mobile browser.
Advertisement

ਲਾਲੀ ਬਾਦਲ ਦੀ ਪਤਨੀ ਦਾ ਦੇਹਾਂਤ

07:37 AM Feb 17, 2024 IST
ਲਾਲੀ ਬਾਦਲ ਦੀ ਪਤਨੀ ਦਾ ਦੇਹਾਂਤ
Advertisement

ਪੱਤਰ ਪ੍ਰੇਰਕ
ਲੰਬੀ, 16 ਫਰਵਰੀ
ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਪਰਮਜੀਤ ਸਿੰਘ ਲਾਲੀ ਬਾਦਲ ਦੀ ਪਤਨੀ ਪਰਮਜੀਤ ਕੌਰ (70) ਦਾ ਅੱਜ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਅੱਜ ਸਵੇਰੇ ਸਵਾ ਚਾਰ ਵਜੇ ਚੰਡੀਗੜ੍ਹ ਰਿਹਾਇਸ਼ ਵਿਚ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਪਿੰਡ ਬਾਦਲ ਵਿਚ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਗੁਰਮੇਹਰ ਸਿੰਘ ਬਾਦਲ ਨੇ ਚਿਖਾ ਨੂੰ ਅਗਨੀ ਦਿੱਤੀ। ਸਸਕਾਰ ਮੌਕੇ ਸੀਨੀਅਰ ਕਾਂਗਰਸ ਆਗੂ ਮਹੇਸ਼ਇੰਦਰ ਸਿੰਘ ਬਾਦਲ, ਮੇਜਰ ਭੁਪਿੰਦਰ ਸਿੰਘ ਢਿੱਲੋਂ, ਫਤਿਹ ਸਿੰਘ ਬਾਦਲ, ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਨਵਾਲਾ, ਭਾਈ ਰਾਹੁਲਇੰਦਰ ਸਿੰਘ, ਸੀਨੀਅਰ ਵਕੀਲ ਛਿੰਦਰਪਾਲ ਸਿੰਘ ਬਰਾੜ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×