ਲਾਲਜੀਤ ਭੁੱਲਰ ਵੱਲੋਂ ਭੱਦੀ ਸ਼ਬਦਾਬਲੀ ਵਰਤਣ ’ਤੇ ਵਕੀਲਾਂ ’ਚ ਰੋਸ
07:50 AM May 30, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 29 ਮਈ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜੋ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ’ਆਪ’ ਦੇ ਉਮੀਦਵਾਰ ਹਨ ਵੱਲੋਂ ਵਕੀਲ ਭਾਈਚਾਰੇ ਖਿਲਾਫ਼ ਕੀਤੀ ਗਈ ਭੱਦੀ ਸ਼ਬਦਾਵਲੀ ਦੀ ਵਰਤੋਂ ਦਾ ਸਖ਼ਤ ਨੋਟਿਸ ਲਿਆ ਗਿਆ।
ਐਸੋਸੀਏਸ਼ਨ ਨੇ ਕਿਹਾ ਕਿ ਇਸ ਸਬੰਧੀ ਲਾਲਜੀਤ ਸਿੰਘ ਭੁੱਲਰ ਤੁਰੰਤ ਮੁਆਫ਼ੀ ਮੰਗਣ, ਨਹੀਂ ਉਨ੍ਹਾਂ ਖਿਲਾਫ਼ ਸਮੁੱਚੇ ਭਾਈਚਾਰੇ ਵੱਲੋਂ ਸਖ਼ਤ ਸਟੈਂਡ ਲਿਆ ਜਾਵੇਗਾ। ਐਸੋਸੀਏਸ਼ਨ ਨੇ ਮਤੇ ਦੀ ਕਾਪੀ ਬਾਰ ਐਸੋਸੀਏਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ। ਇਸ ਸਬੰਧੀ ਵਕੀਲ ਭਾਈਚਾਰੇ ਵਿਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜ਼ਿੰਮੇਵਾਰੀ ਅਹੁਦੇ ਰਹਿੰਦਿਆਂ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।
Advertisement
Advertisement