ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਲੂ ਯਾਦਵ ਨੇ ਨਿਤੀਸ਼ ਨਾਲ ਮੁੜ ਜੁੜਨ ਦੇ ਦਿੱਤੇ ਸੰਕੇਤ

06:22 AM Jan 03, 2025 IST

ਪਟਨਾ, 2 ਜਨਵਰੀ
ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁੜ ਜੁੜਨ ਦੀ ਇੱਛਾ ਜ਼ਾਹਿਰ ਕੀਤੇ ਜਾਣ ਮਗਰੋਂ ਬਿਹਾਰ ਦੇ ਸਿਆਸੀ ਹਲਕਿਆਂ ’ਚ ਹਲਚਲ ਸ਼ੁਰੂ ਹੋ ਗਈ ਹੈ। ਲੰਘੀ ਰਾਤ ਸ੍ਰੀ ਯਾਦਵ ਨੂੰ ਸਵਾਲ ਕੀਤਾ ਗਿਆ ਕਿ ਕੀ ਉਨ੍ਹਾਂ ਦੇ ਦਰਵਾਜ਼ੇ ਬਿਹਾਰ ਦੇ ਮੁੱਖ ਮੰਤਰੀ ਲਈ ਖੁੱਲ੍ਹੇ ਹਨ। ਇਸੇ ਦੇ ਜਵਾਬ ’ਚ ਲਾਲੂ ਯਾਦਵ ਨੇ ਕਿਹਾ, ‘ਮੇਰੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।’ ਵਾਪਸ ਆਉਣ ’ਤੇ ਨਿਤੀਸ਼ ਨੂੰ ਮੁਆਫ਼ ਕਰਨ ਸਬੰਧੀ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ‘ਮੁਆਫ਼ ਕਰ ਦੇਣਾ ਮੇਰਾ ਕੰਮ ਹੈ। ਜੇ ਉਹ ਵਾਪਸ ਆਉਂਦੇ ਹਨ ਤਾਂ ਮੈਂ ਉਨ੍ਹਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਆਫ਼ ਕਰ ਦੇਵਾਂਗਾ। ਸਾਰੇ ਮਿਲ ਕੇ ਕੰਮ ਕਰਾਂਗੇ।’ ਦੂਜੇ ਪਾਸੇ ਲਾਲੂ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਨੇ ਨਿਤੀਸ਼ ਕੁਮਾਰ ਨਾਲ ਮੁੜ ਜੁੜਨ ਦੇ ਵਿਚਾਰ ਤੋਂ ਇਨਕਾਰ ਕਰ ਦਿੱਤਾ ਹੈ। ਤੇਜਸਵੀ ਨੇ ਅੱਜ ਬਿਹਾਰ ਦੇ ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣਾ ਪਹਿਲਾਂ ਵਾਲਾ ਰੁਖ਼ ਦੁਹਰਾਇਆ। ਤੇਜਸਵੀ ਨੇ ਕਿਹਾ ਸੀ, ‘ਸਾਡੇ ਦਰਵਾਜ਼ੇ ਨਿਤੀਸ਼ ਕੁਮਾਰ ਲਈ ਹਮੇਸ਼ਾ ਲਈ ਬੰਦ ਹਨ। ਸਾਨੂੰ ਉਨ੍ਹਾਂ ਦੀ ਲੋੜ ਨਹੀਂ ਹੈ। ਨਿਤੀਸ਼ ’ਚ ਹੁਣ ਕੁਝ ਨਹੀਂ ਰਹਿ ਗਿਆ। ਬਿਹਾਰ ਦੇ ਲੋਕਾਂ ਨੂੰ ਮੇਰੇ ’ਤੇ ਭਰੋਸਾ ਹੈ ਤੇ ਇਸ ਵਾਾਰ ਅਸੀਂ ਆਪਣੀ ਸਰਕਾਰ ਬਣਾਵਾਂਗੇ।’ ਜ਼ਿਕਰਯੋਗ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਰਜੇਡੀ ਤੇ ਐੱਨਡੀਏ ਸਮੇਤ ਸਾਰੀਆਂ ਅਹਿਮ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। -ਆਈਏਐੱਨਐੱਸ

Advertisement

Advertisement