For the best experience, open
https://m.punjabitribuneonline.com
on your mobile browser.
Advertisement

ਲਾਲੂ ਦੀ ਧੀ ਰੋਹਿਨੀ ਨੇ ਸਾਰਨ ਤੋਂ ਭਰੀ ਨਾਮਜ਼ਦਗੀ

07:54 AM Apr 30, 2024 IST
ਲਾਲੂ ਦੀ ਧੀ ਰੋਹਿਨੀ ਨੇ ਸਾਰਨ ਤੋਂ ਭਰੀ ਨਾਮਜ਼ਦਗੀ
ਛਪਰਾ ਵਿੱਚ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪਦੀ ਹੋਈ ਰੋਹਿਨੀ ਅਚਾਰਿਆ। ਉਨ੍ਹਾਂ ਨਾਲ ਹਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਅਤੇ ਹੋਰ। -ਫੋਟੋ: ਏਐੱਨਆਈ
Advertisement

ਪਟਨਾ, 29 ਅਪਰੈਲ
ਰਾਸ਼ਟਰੀ ਜਨਤਾ ਦਲ (ਆਰਜੇਡੀ) ਉਮੀਦਵਾਰ ਅਤੇ ਲਾਲੂ ਪ੍ਰਸਾਦ ਦੀ ਧੀ ਰੋਹਿਨੀ ਅਚਾਰਿਆ ਨੇ ਬਿਹਾਰ ਦੇ ਛਪਰਾ ਜ਼ਿਲ੍ਹੇ ’ਚ ਪੈਂਦੇ ਸਾਰਨ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ, ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਸਾਬਕਾ ਉੱਪ ਮੁੱਖ ਮੰਤਰੀ ਤੇਜੱਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਮੀਸਾ ਭਾਰਤੀ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਭਰੀ। ਰੋਹਿਨੀ ਅਚਾਰਿਆ ਭਾਜਪਾ ਦੇ ਸੀਨੀਅਰ ਨੇਤਾ ਰਾਜੀਵ ਪ੍ਰਤਾਪ ਰੂਡੀ ਖ਼ਿਲਾਫ਼ ਚੋਣ ਲੜ ਰਹੇ ਹਨ।
ਰਾਸ਼ਟਰੀ ਜਨਤਾ ਦਲ ਦੇ ਉਮੀਦਵਾਰ ਵਜੋਂ ਰੋਹਿਨੀ ਦੇ ਨਾਮ ਦੇ ਐਲਾਨ ਮਗਰੋਂ ਰਾਜੀਵ ਪ੍ਰਤਾਪ ਰੂਡੀ ਨੇ ਲਾਲੂ ਪ੍ਰਸਾਦ ’ਤੇ ਨਿਸ਼ਾਨਾ ਸੇਧਦਿਆਂ ਦਾਅਵਾ ਕੀਤਾ ਕਿ ਰੋਹਿਨੀ ‘ਸਿਰਫ਼ ਇੱਕ ਮੁਖੌਟਾ ਹੈ, ਅਤੇ ਲਾਲੂ ਪ੍ਰਸਾਦ ਯਾਦਵ ਸਾਰਨ ਦੇ ਅਸਲ ਉਮੀਦਵਾਰ ਹਨ।’’
ਸਾਰਨ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ਅੱਜ ਇੱਥੇ ਦੋਸ਼ ਲਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਸੰਵਿਧਾਨ ਨੂੰ ਬਦਲਣ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪ੍ਰਸਾਦ ਨੇ ਆਪਣੀ ਧੀ ਰੋਹਿਨੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮਗਰੋਂ ਉਸ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ-ਜਮਹੂਰੀ ਤਾਣੇ-ਬਾਣੇ ਨੂੰ ਕਿਸੇ ਵੀ ਕੀਮਤ ’ਤੇ ਸੁਰੱਖਿਅਤ ਕਰਨਾ ਹੋਵੇਗਾ। ਉਨ੍ਹਾਂ ਕਿਹਾ, ‘‘ਐੱਨਡੀਏ ਸਰਕਾਰ ਸੰਵਿਧਾਨ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦਿਆਂਗੇ। ਉਹ ਕਮਜ਼ੋਰ ਵਰਗਾਂ ਨੂੰ ਦਿੱਤਾ ਜਾਣ ਵਾਲਾ ਰਾਖਵਾਂਕਰਨ ਵੀ ਖਤਮ ਕਰਨਾ ਚਾਹੁੰਦੇ ਹਨ। ਸਾਨੂੰ ਪਛੜੀਆਂ ਸ਼੍ਰੇਣੀਆਂ ਤੇ ਸਮਾਜਿਕ ਤੌਰ ਉੱਤੇ ਹਾਸ਼ੀਏ ’ਤੇ ਪਏ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਚਾਹੀਦੀ ਹੈ।’’ ਇਸੇ ਦੌਰਾਨ ਲਾਲੂ ਦੇ ਪੁੱਤਰ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਨੇ ਭਰੋਸਾ ਜਤਾਇਆ ਕਿ ਉਸ ਦੀ ਭੈਣ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲੇਗਾ। -ਪੀਟੀਆਈ

Advertisement

Advertisement
Author Image

Advertisement
Advertisement
×