ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਪ੍ਰਾਪਤੀ ਘੁਟਾਲਾ: ਵਿਜੀਲੈਂਸ ਵੱਲੋਂ ਸਾਬਕਾ ਪੀਸੀਐੱਸ ਅਧਿਕਾਰੀ ਗ੍ਰਿਫ਼ਤਾਰ

07:50 AM Aug 01, 2024 IST

ਹਤਿੰਦਰ ਮਹਿਤਾ
ਜਲੰਧਰ, 31 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘੁਟਾਲੇ ਸਬੰਧੀ ਪੰਜਾਬ ਸਿਵਲ ਸੇਵਾਵਾਂ (ਪੀਸੀਐੱਸ) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਹ ਅਧਿਕਾਰੀ ਉਸ ਸਮੇਂ ਐੱਸਡੀਐੱਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐੱਲਏਸੀ), ਇੰਪਰੂਵਮੈਂਟ ਟਰੱਸਟ ਜਲੰਧਰ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਜ਼ਮੀਨ ਦੇ ਮੁਆਵਜ਼ੇ ਦੀ ਅਦਾਇਗੀ ਸਮੇਂ ਅਸਲ ਲਾਭਪਾਤਰੀਆਂ ਦੀ ਥਾਂ ’ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਇਸ ਸਬੰਧੀ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਵਿਜੀਲੈਂਸ ਵੱਲੋਂ ਟਰੱਸਟ ਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਮਿਲੀਭੁਗਤ ਨਾਲ 4,32,15,438 ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਹੋਏ ਗਬਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਕਿ ਇਕਬਾਲ ਸਿੰਘ ਸੰਧੂ ਨੇ ਬਤੌਰ ਐੱਲਏਸੀ ਵਜੋਂ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਉਸ ਦੇ ਜਾਣਕਾਰ ਮਨਜੀਤ ਸ਼ਰਮਾ ਵਾਸੀ ਅਮਨ ਨਗਰ, ਜਲੰਧਰ ਦੀ ਮਿਲੀ-ਭੁਗਤ ਨਾਲ ਮਾਲਕਾਂ ਨੂੰ ਮੁਆਵਜ਼ੇ ਦੀ ਵੰਡ ਸਬੰਧੀ ਜਾਅਲੀ ਦਸਤਾਵੇਜ਼ ਨੱਥੀ ਕਰਕੇ ਫਾਈਲਾਂ ਤਿਆਰ ਕਰਵਾਈਆਂ ਸਨ। ਇਸ ਤੋਂ ਬਾਅਦ ਉਸ ਨੇ 3-4 ਦਿਨਾਂ ਵਿੱਚ ਇਨ੍ਹਾਂ ਫਾਈਲਾਂ ਦਾ ਨਿਬੇੜਾ ਕਰ ਦਿੱਤਾ ਅਤੇ 5,49,18,523 ਰੁਪਏ ਦੇ ਚੈੱਕ ਫਰਜ਼ੀ ਵਿਅਕਤੀਆਂ ਦੇ ਨਾਂ ’ਤੇ ਜਾਰੀ ਕੀਤੇ ਗਏ, ਜਦਕਿ ਅਸਲ ਵਿੱਚ ਉਹ ਵਿਅਕਤੀ ਮੁਆਵਜ਼ਾ ਲੈਣ ਦੇ ਹੱਕਦਾਰ ਨਹੀਂ ਸਨ। ਬੁਲਾਰੇ ਨੇ ਦੱਸਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਇਕਬਾਲ ਸਿੰਘ ਸੰਧੂ ਕਥਿਤ ਮੁਲਜ਼ਮ ਮਨਜੀਤ ਸ਼ਰਮਾ ਦਾ ਕਾਫ਼ੀ ਕਰੀਬੀ ਹੈ, ਜਿਸ ਨੇ ਮਨਜੀਤ ਸਿੰਘ ਨੂੰ ਨਵਾਂ ਪਾਸਪੋਰਟ ਬਣਵਾਉਣ ਵਾਸਤੇ ਸਾਲ 2012 ਵਿਚ ਅਰਧ-ਸਰਕਾਰੀ ਪੱਤਰ (ਡੀਈ ਲੈਟਰ) ਵੀ ਦਿੱਤਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਹੋਰ ਪੁੱਛ ਪੜਤਾਲ ਸਬੰਧੀ ਮੁਲਜ਼ਮ ਇਕਬਾਲ ਸਿੰਘ ਸੰਧੂ (ਪੀਸੀਐੱਸ) ਦਾ ਰਿਮਾਂਡ ਲੈਣ ਲਈ ਉਸ ਨੂੰ ਭਲਕੇ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement