For the best experience, open
https://m.punjabitribuneonline.com
on your mobile browser.
Advertisement

ਪੱਲੇਦਾਰਾਂ ’ਤੇ ਜਬਰ ਖ਼ਿਲਾਫ਼ ਡਟੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ

07:05 AM Mar 07, 2024 IST
ਪੱਲੇਦਾਰਾਂ ’ਤੇ ਜਬਰ ਖ਼ਿਲਾਫ਼ ਡਟੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ
ਸ਼ਾਦੀਹਰੀ ਵਿੱਚ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ।
Advertisement

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 6 ਮਾਰਚ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਸ਼ਾਦੀਹਰੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਵਾਲੇ ਪੱਲੇਦਾਰਾਂ ’ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ, ਫ਼ੂਡ ਸਪਲਾਈ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਲਾਕਾ ਦਿੜ੍ਹਬਾ ਦੇ ਕਨਵੀਨਰ ਗੁਰਵਿੰਦਰ ਸਿੰਘ ਸ਼ਾਦੀਹਰੀ, ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਰਾਜਨੂੰ ਨੇ ਦੱਸਿਆ ਕਿ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਵਾਲੇ ਪੱਲੇਦਾਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਪੁਲੀਸ ਵੱਲੋਂ ਲਾਠੀਚਾਰਜ ਕਰਕੇ ਪੱਲੇਦਾਰਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਦਲਾਅ ਦੇ ਨਾਂ ਹੇਠ ਮਜ਼ਦੂਰ ਵਿਰੋਧੀ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ ਜਿਸ ਤਰੀਕੇ ਨਾਲ ਪੱਲੇਦਾਰਾਂ ’ਤੇ ਪੁਲੀਸ ਜਬਰ ਢਾਹਿਆ ਗਿਆ ਹੈ ਇਸ ਨੂੰ ਪੰਜਾਬ ਦੇ ਕਿਰਤੀ ਅਤੇ ਸੰਘਰਸ਼ਮਈ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਨੇ ਪੇਸ਼ ਕੀਤੇ ਗਏ ਬਜਟ ਵਿੱਚੋਂ ਵੀ ਮਜ਼ਦੂਰਾਂ ਨੂੰ ਬਾਹਰ ਕੀਤਾ ਹੈ ਜਿਸ ਕਰਕੇ ਇਸ ਸਮੁੱਚੇ ਵਰਤਾਰੇ ਖ਼ਿਲਾਫ ਤੇ ਆਪਣੀਆਂ ਜ਼ਮੀਨੀ ਮੰਗਾਂ ਸਬੰਧੀ 11 ਮਾਰਚ ਨੂੰ ਰੇਲ ਰੋਕੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×