ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਵਿਵਾਦ: ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼

08:06 AM Sep 07, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਸਤੰਬਰ
ਗੁਰਦੁਆਰਾ ਸ੍ਰੀ ਭੈਣੀ ਸਾਹਿਬ ਦੀ ਪ੍ਰਬੰਧਕੀ ਟੀਮ ਦੇ ਸੂਬਾ ਬਲਵਿੰਦਰ ਸਿੰਘ ਝੱਲ ਨੇ ਦੱਸਿਆ ਕਿ ਜੀਵਨ ਨਗਰ ’ਚ ਨਿਹੱਥੇ ਨਾਮਧਾਰੀ ਸੰਪਰਦਾ ਦੇ ਲੋਕਾਂ ਨੂੰ ਗੋਲੀਆਂ ਨਾਲ ਜ਼ਖ਼ਮੀ ਕਰਨ ਵਾਲੇ ਮੁਲਜ਼ਮਾਂ ਨੂੰ ਹਾਲੇ ਤੱਕ ਸਿਰਸਾ ਪੁਲੀਸ ਨੇ ਗ੍ਰਿਫਤਾਰ ਨਹੀਂ ਕੀਤਾ ਹੈ। ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਜੀਵਨ ਨਗਰ ਵਿੱਚ ਡੇਰਾ ਸ੍ਰੀ ਭੈਣੀ ਸਾਹਿਬ ਦੀ ਜ਼ਮੀਨ ਹੈ। ਉਨ੍ਹਾਂ ਕੋਲ ਇੰਤਕਾਲ ਤੇ ਰਜਿਸਟਰੀ ਵੀ ਹੈ ਜਿਥੇ ਉਨ੍ਹਾਂ ਨੇ ਝੋਨੇ ਦੀ ਬਿਜਾਈ ਕੀਤੀ ਹੋਈ ਹੈ। ਪਿਛਲੇ ਦਿਨੀਂ ਖੇਤ ’ਚ ਕੰਮ ਕਰਦੇ ਲੋਕਾਂ ’ਤੇ ਡੇਰੇ ਦੇ ਅੰਦਰੋਂ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ ਹੈ ਤੇ ਕੁਝ ਲੋਕ ਜਾਣਬੁਝ ਕੇ ਇਸ ਜ਼ਮੀਨ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਦਾ ਵੀ ਜ਼ਮੀਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਏ ਤੇ ਮੁਲਜ਼ਮਾਂ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਏ। ਦੂਜੇ ਪਾਸੇ ਇਸ ਪੂਰੇ ਮਾਮਲੇ ਸਬੰਧੀ ਗੁਰਦੁਆਰਾ ਸ੍ਰੀ ਜੀਵਨ ਨਗਰ ਦੇ ਉਪ ਪ੍ਰਧਾਨ ਐਡਵੋਕੇਟ ਨਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੇ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ।

Advertisement

Advertisement