ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਵਿਵਾਦ: ਨਾਮਧਾਰੀ ਸੰਪਰਦਾ ਦੀਆਂ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ

08:20 AM Aug 12, 2024 IST
ਘਟਨਾ ਤੋਂ ਬਾਅਦ ਹਸਪਤਾਲ ਦੇ ਬਾਹਰ ਖੜ੍ਹੇ ਲੋਕ।

ਜਗਤਾਰ ਸਮਾਲਸਰ
ਏਲਨਾਬਾਦ, 11 ਅਗਸਤ
ਇੱਥੇ ਅੱਜ ਜ਼ਮੀਨੀ ਵਿਵਾਦ ਕਾਰਨ ਨਾਮਧਾਰੀ ਸੰਪਰਦਾ ਦੀਆਂ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਕਾਰਨ ਛੇ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਸਿਰਸਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਇਨ੍ਹਾਂ ’ਚੋਂ ਚਾਰ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨਾਮਧਾਰੀ ਸੰਪਰਦਾ ਦੇ ਸ਼ਰਧਾਲੂ ਦੋ ਧੜਿਆਂ ਵਿੱਚ ਵੰਡੇ ਹੋਏ ਹਨ।
ਕੁਝ ਸ਼ਰਧਾਲੂ ਸਤਿਗੁਰੂ ਉਦੈ ਸਿੰਘ ਜਦਕਿ ਕੁਝ ਸਤਿਗੁਰੂ ਦਲੀਪ ਸਿੰਘ ਦੇ ਧੜੇ ਨਾਲ ਸਬੰਧਤ ਹਨ। ਭੈਣੀ ਸਾਹਿਬ ਵਿੱਚ ਨਾਮਧਾਰੀ ਸੰਪਰਦਾ ਦੇ ਧਾਮ ਦੀ ਦੇਖਭਾਲ ਸਤਿਗੁਰੂ ਉਦੈ ਸਿੰਘ ਕਰਦੇ ਹਨ ਜਦੋਂਕਿ ਜੀਵਨ ਨਗਰ ਸਥਿਤ ਕੁਝ ਜ਼ਮੀਨ ਦੀ ਦੇਖਭਾਲ ਸਤਿਗੁਰੂ ਉਦੈ ਸਿੰਘ ਅਤੇ ਕੁਝ ਜ਼ਮੀਨ ਦੀ ਦੇਖਭਾਲ ਸਤਿਗੁਰੂ ਦਲੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ।ਦੋਵੇਂ ਧੜਿਆਂ ਵਿਚਾਲੇ ਕਰੀਬ 12 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਜੀਵਨ ਨਗਰ ਵਿੱਚ ਨਾਮਧਾਰੀ ਸੰਪਰਦਾ ਦਾ ਗੁਰਦੁਆਰਾ ਵੀ ਬਣਿਆ ਹੋਇਆ ਹੈ। ਅੱਜ ਸਤਿਗੁਰੂ ਉਦੈ ਸਿੰਘ ਦੇ ਧੜੇ ਨਾਲ ਸਬੰਧਤ ਬੰਦੇ ਇਸੇ ਜ਼ਮੀਨ ’ਤੇ ਪਹੁੰਚੇ ਤਾਂ ਦੋਵਾਂ ਧੜਿਆਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਗੋਲੀਆਂ ਵੀ ਚੱਲੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਲਈ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਘਟਨਾ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਨੇ ਕਿਹਾ ਕਿ ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement