ਜ਼ਮੀਨੀ ਵਿਵਾਦ: ਕਿਸਾਨਾਂ ’ਤੇ ਕੇਸ ਦਰਜ ਕਰਨ ਦਾ ਵਿਰੋਧ
07:50 AM Aug 04, 2023 IST
ਪੱਤਰ ਪ੍ਰੇਰਕ
ਮਾਨਸਾ, 3 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਨੇ ਪਿੰਡ ਕੁਲਰੀਆਂ ਵਿੱਚ ਗ੍ਰਾਮ ਪੰਚਾਇਤ ਵੱਲੋਂ ਕਾਸ਼ਤਕਾਰ ਕਿਸਾਨਾਂ ਉੱਤੇ ਮਾਮਲਾ ਦਰਜ ਕਰਵਾਉਣ ਦੀ ਨਿੰਦਾ ਕਰਦਿਆਂ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਵਿਰੁੱਧ ਜਥੇਬੰਦੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਇਸ ਮਾਮਲੇ ਨੂੰ ਲੈਕੇ ਭਲਕੇ 5 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਬੁਲਾ ਲਈ ਹੈ। ਜਥੇਬੰਦੀ ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਪਿੰਡ ਕੁਲਰੀਆਂ ’ਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਪੰਚਾਇਤੀ ਵਿਭਾਗ ਅਤੇ ਪੰਚਾਇਤ ਦਾ ਕਾਸ਼ਤਕਾਰ ਕਿਸਾਨਾਂ ਦੇ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਸਲੇ ਦੀ ਸਹੀ ਪੜਚੋਲ ਕੀਤੇ ਬਗੈਰ ਬੇਕਸੂਰ ਕਿਸਾਨਾਂ ਨੂੰ ਖੱਜਲ-ਖ਼ੁਆਰ ਕੀਤਾ ਜਾ ਰਿਹਾ ਹੈ।
Advertisement
Advertisement