For the best experience, open
https://m.punjabitribuneonline.com
on your mobile browser.
Advertisement

ਜ਼ਮੀਨ ਵਿਵਾਦ: ਪੱਕਾ ਮੋਰਚਾ ਜਾਰੀ ਰੱਖਣ ਦਾ ਐਲਾਨ

07:38 AM Oct 01, 2024 IST
ਜ਼ਮੀਨ ਵਿਵਾਦ  ਪੱਕਾ ਮੋਰਚਾ ਜਾਰੀ ਰੱਖਣ ਦਾ ਐਲਾਨ
ਬਰਨਾਲਾ ਵਿਚ ਜਾਣਕਾਰੀ ਦਿੰਦੇ ਹੋਏ ਬੀਕੇਯੂ ਡਕੌਂਦਾ ਧਨੇਰ ਦੇ ਆਗੂ। -ਫੋਟੋ: ਬੱਲੀ
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 30 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਹੋਈ। ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਆਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਦੀ ਕਥਿਤ ਸ਼ਹਿ ’ਤੇ ਭੂ ਮਾਫੀਆ ਵੱਲੋਂ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਖ਼ਿਲਾਫ਼ ਪੱਕਾ ਮੋਰਚਾ ਹੋਰ ਵੀ ਜ਼ੋਰ ਸ਼ੋਰ ਨਾਲ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਵੀ ਕੁੱਲਰੀਆਂ ਦੇ ‘ਜ਼ਮੀਨ ਬਚਾਓ ਮੋਰਚੇ’ ਵਿੱਚ 11 ਅਕਤੂਬਰ ਨੂੰ ਸੂਬਾ ਪੱਧਰੀ ਵੱਡਾ ਇਕੱਠ ਕਰਕੇ ਮਨਾਈ ਜਾਵੇਗੀ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਜਥੇਬੰਦੀ ਕੋਈ ਵੀ ਕੁਰਬਾਨੀ ਕਰਨ ਤੋਂ ਨਹੀਂ ਝਿਜਕੇਗੀ। ਦੱਸਣਯੋਗ ਹੈ ਕਿ ‘ਜ਼ਮੀਨ ਬਚਾਉ ਮੋਰਚੇ’ ਤਹਿਤ ਕਿਸਾਨਾਂ ਦੇ ਜਥੇ 20 ਸਤੰਬਰ ਤੋਂ ਲਗਾਤਾਰ ਕੁੱਲਰੀਆਂ ਵੱਲ ਕੂਚ ਕਰ ਰਹੇ ਹਨ। ਝੋਨੇ ਦੀ ਪਰਾਲੀ ਸਾੜਨ ਵਾਲੇ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਫੈਸਲਾ ਕੀਤਾ ਕਿ ਜਥੇਬੰਦੀ ਪਰਾਲੀ ਸਾੜਨ ਨੂੰ ਉਤਸ਼ਾਹਿਤ ਨਹੀਂ ਕਰੇਗੀ ਪਰ ਇਸ ਮਸਲੇ ਪ੍ਰਤੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਸਖ਼ਤੀ ਵਰਤਣ ਵਾਲੀ ਹਰ ਕੋਸ਼ਿਸ਼ ਦਾ ਜਥੇਬੰਦਕ ਤਾਕਤ ਨਾਲ ਵਿਰੋਧ ਜ਼ਰੂਰ ਕੀਤਾ ਜਾਵੇਗਾ।
ਸੂਬਾ ਕਮੇਟੀ ਨੇ ਕਣਕ ਤੇ ਆਲੂਆਂ ਦੀ ਬਿਜਾਈ ਡੀਏਪੀ ਖਾਦ ਦੀ ਪੁਖ਼ਤਾ ਸਪਲਾਈ ਦੀ ਮੰਗ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement