For the best experience, open
https://m.punjabitribuneonline.com
on your mobile browser.
Advertisement

ਜ਼ਮੀਨੀ ਵਿਵਾਦ: ਗੋਲੀ ਮਾਰ ਕੇ ਵਿਅਕਤੀ ਜ਼ਖ਼ਮੀ

07:42 AM Apr 16, 2024 IST
ਜ਼ਮੀਨੀ ਵਿਵਾਦ  ਗੋਲੀ ਮਾਰ ਕੇ ਵਿਅਕਤੀ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਡੱਬਵਾਲੀ, 15 ਅਪਰੈਲ
ਪਿੰਡ ਮਟਦਾਦੂ ਵਿੱਚ ਜ਼ਮੀਨੀ ਵਿਵਾਦ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਜ ਪ੍ਰਦੀਪ ਸਿੰਘ ਵਾਸੀ ਮਟਦਾਦੂ ਅਤੇ ਉਸਦਾ ਰਿਸ਼ਤੇਦਾਰ ਕੁਲਦੀਪ ਸਿੰਘ ਖੇਤ ਵਿੱਚ ਕਮਰਾ ਬਣਾ ਰਹੇ ਸਨ। ਦੱਸਿਆ ਜਾਂਦਾ ਹੈ ਕਿ ਇਸੇ ਦੌਰਾਨ ਜਗਦੇਵ ਸਿੰਘ ਵਾਸੀ ਮਲਕਾਣਾ ਨੇ ਕਥਿਤ ਤੌਰ ’ਤੇ ਲਾਇਸੈਂਸੀ ਰਿਵਾਲਵਰ ਨਾਲ ਕੁਲਦੀਪ ਸਿੰਘ ਵਾਸੀ ਬਹਿਮਣ ਕੌਰ ਸਿੰਘ (ਬਠਿੰਡਾ) ਨੂੰ ਗੋਲੀ ਮਾਰ ਦਿੱਤੀ। ਵਾਰਿਸਾਂ ਨੇ ਕੁਲਦੀਪ ਸਿੰਘ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਡੱਬਵਾਲੀ ਲਿਆਂਦਾ ਗਿਆ ਜਿੱਥੋਂ ਉਸਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
Author Image

Advertisement
Advertisement
×