For the best experience, open
https://m.punjabitribuneonline.com
on your mobile browser.
Advertisement

ਜ਼ਮੀਨੀ ਵਿਵਾਦ: ਪੁਲੀਸ ਅਧਿਕਾਰੀਆਂ ਵੱਲੋਂ ਜਥੇਬੰਦੀ ਨੂੰ ਇਨਸਾਫ਼ ਦਾ ਭਰੋਸਾ

08:36 PM Jun 29, 2023 IST
ਜ਼ਮੀਨੀ ਵਿਵਾਦ  ਪੁਲੀਸ ਅਧਿਕਾਰੀਆਂ ਵੱਲੋਂ ਜਥੇਬੰਦੀ ਨੂੰ ਇਨਸਾਫ਼ ਦਾ ਭਰੋਸਾ
Advertisement

ਸੰਤੋਖ ਗਿੱਲ

Advertisement

ਮੁੱਲਾਂਪੁਰ ਦਾਖਾ, 26 ਜੂਨ

Advertisement

ਪਿੰਡ ਰਾਜਗੜ੍ਹ ਦੇ ਇਕ ਘਰੇਲੂ ਜ਼ਮੀਨੀ ਝਗੜੇ ਦੇ ਸਿਲਸਿਲੇ ਵਿੱਚ ਇਨਸਾਫ਼ ਦੀ ਮੰਗ ਲਈ ਭਾਕਿਯੂ ਏਕਤਾ (ਉਗਰਾਹਾਂ) ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਵਿੱਚ ਉਪ ਪੁਲੀਸ ਕਪਤਾਨ ਦਾਖਾ ਜਸਬਿੰਦਰ ਸਿੰਘ ਖਹਿਰਾ ਨੂੰ ਮਿਲਿਆ। ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਵੱਲੋਂ ਜਾਂਚ ਦੇ ਆਦੇਸ਼ ਬਾਅਦ ਉਪ ਪੁਲੀਸ ਕਪਤਾਨ ਦਾਖਾ ਜਸਬਿੰਦਰ ਸਿੰਘ ਖਹਿਰਾ ਅਤੇ ਥਾਣਾ ਸੁਧਾਰ ਦੇ ਮੁਖੀ ਇੰਸਪੈਕਟਰ ਜਰਨੈਲ ਸਿੰਘ ਨੇ ਵਿਵਾਦਤ ਜ਼ਮੀਨ ਦਾ ਮੌਕਾ ਦੇਖਣ ਉਪਰੰਤ ਦੋਵੇਂ ਧਿਰਾਂ ਨੂੰ ਕਾਨੂੰਨ ਹੱਥ ਵਿੱਚ ਲੈਣ ਤੋਂ ਵਰਜਿਆ। ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ, ਜ਼ਿਲ੍ਹਾ ਆਗੂ ਚਰਨਜੀਤ ਸਿੰਘ ਫੱਲੇਵਾਲ, ਬਲਾਕ ਪੱਖੋਵਾਲ ਅਤੇ ਰਾਏਕੋਟ ਇਕਾਈਆਂ ਦੇ ਕਈ ਆਗੂਆਂ ਨੇ ਪੀੜਤ ਪਰਿਵਾਰ ਨਾਲ ਧੱਕੇਸ਼ਾਹੀ ਦਾ ਮੁੱਦਾ ਚੁੱਕਿਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਡੀ.ਐੱਸ.ਪੀ ਦਾਖਾ ਜਸਬਿੰਦਰ ਸਿੰਘ ਖਹਿਰਾ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ।

Advertisement
Tags :
Advertisement