ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਬਦਲੇ ਨੌਕਰੀ ਘੁਟਾਲਾ: ਲਾਲੂ ਯਾਦਵ ਦੇ ਨਜ਼ਦੀਕੀ ਦੀ ਮੈਡੀਕਲ ਜਾਂਚ ਦੇ ਨਿਰਦੇਸ਼

07:56 AM Jun 10, 2024 IST

ਨਵੀਂ ਦਿੱਲੀ, 9 ਜੂਨ
ਦਿੱਲੀ ਹਾਈ ਕੋਰਟ ਨੇ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਨਜ਼ਦੀਕੀ ਅਮਿਤ ਕਟਿਆਲ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਟਿਆਲ ਨੇ ਰੇਲਵੇ ’ਚ ਜ਼ਮੀਨ ਬਦਲੇ ਨੌਕਰੀ ਘੁਟਾਲੇ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਲ੍ਹ ਤੋਂ ਮਿਲੀ ਰਿਪੋਰਟ ਕੋਈ ਖਾਸ ਮੈਡੀਕਲ ਹਾਲਾਤ ਵੱਲ ਇਸ਼ਾਰਾ ਨਹੀਂ ਕਰਦੀ ਹੈ ਅਤੇ ਮੁਲਜ਼ਮ ਦੀ ਹੁਣੇ ਜਿਹੇ ਵਜ਼ਨ ਘਟਾਉਣ ਲਈ ਸਰਜਰੀ ਵੀ ਹੋਈ ਸੀ। ਇਸੇ ਕਰਕੇ ਏਮਸ ਦੇ ਡਾਇਰੈਕਟਰ ਨੂੰ ਕਿਹਾ ਗਿਆ ਹੈ ਕਿ ਉਹ ਤੁਰੰਤ ਵੱਖ ਵੱਖ ਮਾਹਿਰ ਡਾਕਟਰਾਂ ਦੀ ਕਮੇਟੀ ਬਣਾ ਕੇ ਉਸ ਦੀ ਬਿਮਾਰੀ ਦਾ ਪਤਾ ਲਾਉਣ। ਹਾਈ ਕੋਰਟ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਬਿਮਾਰ ਹੈ ਅਤੇ ਜੇਲ੍ਹ ’ਚ ਉਸ ਦਾ ਇਲਾਜ ਨਹੀਂ ਕੀਤਾ ਜਾ ਸਕਦਾ ਹੈ ਤਾਂ ਉਸ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕੀਤਾ ਜਾ ਸਕਦਾ ਹੈ। ਹਾਈ ਕੋਰਟ ਨੇ ਕਿਹਾ ਕਿ ਮੈਡੀਕਲ ਬੋਰਡ 14 ਜੂਨ ਤੱਕ ਰਿਪੋਰਟ ਦਾਖ਼ਲ ਕਰੇ। ਮਾਮਲੇ ’ਤੇ 17 ਜੂਨ ਨੂੰ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ

Advertisement

Advertisement