ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

land for jobs case: ਨੌਕਰੀ ਬਦਲੇ ਜ਼ਮੀਨ ਮਾਮਲਾ: ED ਵੱਲੋਂ ਲਾਲੂ ਪ੍ਰਸਾਦ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਸੰਮਨ

10:53 AM Mar 18, 2025 IST
ਲਾਲੂ ਪ੍ਰਸਾਦ ਯਾਦਵ (ਖੱਬੇ) ਅਤੇ ਤੇਜਸਵੀ ਯਾਦਵ। -ਫਾਈਲ ਫੋਟੋ

ਪਟਨਾ, 18 ਮਾਰਚ

Advertisement

land for jobs case: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜ ਪ੍ਰਤਾਪ ਯਾਦਵ ਨੂੰ ਨੌਕਰੀ ਲਈ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। 76 ਸਾਲਾ ਪ੍ਰਸਾਦ ਨੂੰ ਬੁੱਧਵਾਰ ਨੂੰ ਪਟਨਾ ਵਿੱਚ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦੋਂ ਕਿ ਬਾਕੀਆਂ ਨੂੰ ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਤਿੰਨਾਂ ਦੇ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਦਰਜ ਕੀਤੇ ਜਾਣੇ ਹਨ।

ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਪ੍ਰਸਾਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਏਜੰਸੀ ਦੇ ਸਾਹਮਣੇ ਨਾ ਹੋਣ। ਇਸ ਮਾਮਲੇ ਵਿੱਚ ਪਹਿਲਾਂ ਵੀ ਈਡੀ ਵੱਲੋਂ ਲਾਲੂ ਅਤੇ ਉਨ੍ਹਾਂ ਦੇ ਛੋਟੇ ਪੁੱਤਰ ਤੇਜਸਵੀ ਯਾਦਵ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪਿਛਲੇ ਸਾਲ ED ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਮਾਮਲੇ ਵਿੱਚ ਇੱਕ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਧੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

Advertisement

 

ਲਾਲੂ ਦੀ ਪਤਨੀ ਰਾਬੜੀ ਦੇਵੀ ਧੀ ਸਮੇਤ ਈਡੀ ਦਫਤਰ ਪੁੱਜੀ

ਏਜੰਸੀ ਵੱਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਰਾਬੜੀ ਦੇਵੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਪੁੱਜੇ। ਇਸ ਮੌਕੇ ਆਰਜੇਡੀ ਆਗੂ ਨਾਲ ਵੱਡੀ ਧੀ ਮੀਸਾ ਭਾਰਤੀ ਪਾਟਲੀਪੁੱਤਰ ਤੋਂ ਲੋਕ ਸਭਾ ਮੈਂਬਰ, ਜਿਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਵੀ ਕਿਹਾ ਜਾਂਦਾ ਹੈ, ਦੇ ਨਾਲ ਈਡੀ ਦੇ ਬੈਂਕ ਰੋਡ ਦਫ਼ਤਰ ਪਹੁੰਚੀ।

ਆਰਜੇਡੀ ਦੇ ਬੁਲਾਰੇ ਏਜਾਜ਼ ਅਹਿਮਦ ਨੇ ਕਿਹਾ ਕਿ, "ਹੁਣ ਇਹ ਸਪੱਸ਼ਟ ਹੈ ਕਿ ਭਾਜਪਾ ਨੂੰ ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਆਪਣੇ ਵਿਰੋਧੀਆਂ ’ਤੇ ਕੇਂਦਰੀ ਏਜੰਸੀਆਂ ਨੂੰ ਉਤਾਰ ਦਿੰਦੀ ਹੈ। ਅਸੀਂ ਇਹ ਝਾਰਖੰਡ ਅਤੇ ਦਿੱਲੀ ਵਿੱਚ ਵੀ ਦੇਖਿਆ। ਹੁਣ ਇਹ ਬਿਹਾਰ ਵਿੱਚ ਵੀ ਦੇਖਿਆ ਜਾ ਰਿਹਾ ਹੈ।"

ਜਾਣੋ ਕੀ ਹੈ ਮਾਮਲਾ

ਇਹ ਜਾਂਚ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪ੍ਰਸਾਦ ਕੇਂਦਰ ਵਿੱਚ ਯੂਪੀਏ-1 ਸਰਕਾਰ ਵਿੱਚ ਰੇਲ ਮੰਤਰੀ ਵਜੋਂ ਆਪਣੇ ਕਾਰਜਕਾਲ 2004-2009 ਦੌਰਾਨ ਭਾਰਤੀ ਰੇਲਵੇ ਵਿੱਚ ਗਰੁੱਪ ਡੀ ਦੇ ਬਦਲਵੇਂ ਅਧਿਕਾਰੀਆਂ ਦੀ ਨਿਯੁਕਤੀ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਈਡੀ ਨੇ ਪਹਿਲਾਂ ਇੱਕ ਬਿਆਨ ਵਿੱਚ ਕਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਦੇ ਅਨੁਸਾਰ ਉਮੀਦਵਾਰਾਂ ਨੂੰ ਰੇਲਵੇ ਵਿੱਚ ਨੌਕਰੀਆਂ ਦੇ ਬਦਲੇ ਰਿਸ਼ਵਤ ਵਜੋਂ ਜ਼ਮੀਨ ਟਰਾਂਸਫਰ ਕਰਨ ਲਈ ਕਿਹਾ ਗਿਆ ਸੀ।

ਮਨੀ ਲਾਂਡਰਿੰਗ ਦਾ ਮਾਮਲਾ ਸੀਬੀਆਈ ਦੀ ਸ਼ਿਕਾਇਤ ’ਤੇ ਅਧਾਰਤ

ਲਾਲੂ ਪ੍ਰਸਾਦ ਦੇ ਪਰਿਵਾਰ ਦੇ ਮੈਂਬਰਾਂ - ਰਾਬੜੀ ਦੇਵੀ, ਮੀਸਾ ਭਾਰਤੀ ਅਤੇ ਹੇਮਾ ਯਾਦਵ - ਜਿਨ੍ਹਾਂ ਨੂੰ ਈਡੀ ਦੀ ਚਾਰਜਸ਼ੀਟ ਵਿੱਚ ਦੋਸ਼ੀ ਬਣਾਇਆ ਗਿਆ ਸੀ, ਨੇ ਉਮੀਦਵਾਰਾਂ (ਜਿਨ੍ਹਾਂ ਨੂੰ ਭਾਰਤੀ ਰੇਲਵੇ ਵਿੱਚ ਗਰੁੱਪ ਡੀ ਦੇ ਬਦਲ ਵਜੋਂ ਚੁਣਿਆ ਗਿਆ ਸੀ) ਦੇ ਪਰਿਵਾਰ ਤੋਂ ਜ਼ਮੀਨ ਦੇ ਹਿੱਸੇ ਮਾਮੂਲੀ ਰਕਮਾਂ ਵਿੱਚ ਪ੍ਰਾਪਤ ਕੀਤੇ। ਈਡੀ ਨੇ ਕਿਹਾ ਹੈ ਕਿ ਚਾਰਜਸ਼ੀਟ ਵਿੱਚ ਨਾਮਜ਼ਦ ਇੱਕ ਹੋਰ ਦੋਸ਼ੀ, ਹਿਰਦਿਆਨੰਦ ਚੌਧਰੀ, ਰਾਬੜੀ ਦੇਵੀ ਦੀ ਗਊਸ਼ਾਲਾ ਵਿੱਚ ਇੱਕ ਸਾਬਕਾ ਕਰਮਚਾਰੀ ਹੈ, ਜਿਸ ਨੇ ਇੱਕ ਉਮੀਦਵਾਰ ਤੋਂ ਜਾਇਦਾਦ ਹਾਸਲ ਕੀਤੀ ਸੀ ਅਤੇ ਬਾਅਦ ਵਿੱਚ ਇਸਨੂੰ ਹੇਮਾ ਯਾਦਵ ਨੂੰ ਤਬਦੀਲ ਕਰ ਦਿੱਤਾ ਸੀ।

ਏਜੰਸੀ ਨੇ ਕਿਹਾ ਕਿ ਏਕੇ ਇਨਫੋਸਿਸਟਮ ਪ੍ਰਾਈਵੇਟ ਲਿਮਟਿਡ ਅਤੇ ਏਬੀ ਐਕਸਪੋਰਟਸ ਪ੍ਰਾਈਵੇਟ ਲਿਮਟਿਡ ਵਰਗੀਆਂ ਫਰਮਾਂ ਸ਼ੈੱਲ ਕੰਪਨੀਆਂ ਸਨ ਜਿਨ੍ਹਾਂ ਨੂੰ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਲਈ ਅਪਰਾਧ ਦੀ ਕਮਾਈ ਪ੍ਰਾਪਤ ਹੋਈ ਸੀ, ਉਨ੍ਹਾਂ ਨੇ ਅੱਗੇ ਕਿਹਾ ਕਿ ਅਚੱਲ ਜਾਇਦਾਦਾਂ ਉਕਤ ਕੰਪਨੀਆਂ ਦੇ ਨਾਮ ’ਤੇ ਮੁੱਖ ਵਿਅਕਤੀਆਂ ਵੱਲੋਂ ਹਾਸਲ ਕੀਤੀਆਂ ਗਈਆਂ ਸਨ। ਬਾਅਦ ਵਿੱਚ ਈਡੀ ਨੇ ਦਾਅਵਾ ਕੀਤਾ ਸ਼ੇਅਰ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਨੂੰ ਮਾਮੂਲੀ ਰਕਮਾਂ ਵਿੱਚ ਤਬਦੀਲ ਕੀਤੇ ਗਏ ਸਨ। -ਪੀਟੀਆਈ

Advertisement
Tags :
Lalu Parsad Yadavland for jobs case:Rabri DeviRJD PartyTejasvi Yadav